ਪੁਲਸ ਲਾਈਨ ਗਰਾਊਂਡ ਤਰਨਤਾਰਨ ਤੇ ਆਲੇ-ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜ਼ੋਨ’ ਘੋਸ਼ਿਤ
Friday, Aug 14, 2026 - 11:37 AM (IST)
ਤਰਨਤਾਰਨ(ਰਮਨ)- ਜ਼ਿਲਾ ਮੈਜਿਸਟਰੇਟ, ਤਰਨਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 13 ਅਗਸਤ 2026 ਤੋਂ 15 ਅਗਸਤ 2026 (ਜ਼ਿਲਾ ਪੱਧਰੀ ਸਮਾਗਮ ਖ਼ਤਮ ਹੋਣ ਤੱਕ) ਤੱਕ ਪੁਲਸ ਲਾਈਨ ਗਰਾਊਂਡ ਤਰਨਤਾਰਨ ਅਤੇ ਆਲੇ-ਦੁਆਲੇ ਲੱਗਦੇ 5 ਕਿਲੋਮੀਟਰ ਦੇ ਘੇਰੇ ਅੰਦਰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
ਸੁਰੱਖਿਆ ਬਲ ਤੇ ਪੁਲਸ ਵਿਭਾਗ ਦੇ ਡਰੋਨਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਜੇਕਰ ਮੀਡੀਆ ਵੱਲੋਂ ਉਕਤ ਸਮਾਗਮ ’ਚ ਡਰੋਨ ਦੀ ਵਰਤੋਂ ਕਰਨੀ ਹੈ, ਤਾਂ ਉਸ ਸਬੰਧੀ ਸੀਨੀਅਰ ਕਪਤਾਨ ਪੁਲਸ, ਤਰਨਤਾਰਨ ਪਾਸੋਂ ਪੂਰਵ ਪ੍ਰਵਾਨਗੀ ਪ੍ਰਾਪਤ ਕਰਨੀ ਜ਼ਰੂਰੀ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਸ ਤਰਨਤਾਰਨ ਵੱਲੋਂ ਆਪਣੇ ਪੱਤਰ ਰਾਹੀਂ ਲਿਖਿਆ ਗਿਆ ਹੈ। ਜ਼ਿਲ੍ਹਾ ਤਰਨਤਾਰਨ ਵਿਚ 15 ਅਗਸਤ 2026 ਦਾ ਜ਼ਿਲ੍ਹਾ ਪੱਧਰੀ ਸਮਾਗਮ ਪੁਲਸ ਲਾਈਨ ਗਰਾਊਂਡ ਤਰਨਤਾਰਨ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵੀ.ਵੀ.ਆਈ.ਪੀਜ਼/ਸ਼ਖਸੀਅਤਾਂ ਅਤੇ ਵੱਡੇ ਪੱਧਰ ’ਤੇ ਵਿਦਿਆਰਥੀ ਅਤੇ ਆਮ ਲੋਕ ਪਹੁੰਚੇ ਰਹੇ ਹਨ।
ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...
ਉਨ੍ਹਾਂ ਵੱਲੋਂ ਇਸ ਮੌਕੇ ’ਤੇ ਜਨਤਕ ਸੁਰੱਖਿਆ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਦੀ ਬਹਾਲੀ ਲਈ ਮਿਤੀ 13 ਅਗਸਤ 2026 ਤੋਂ 15 ਅਗਸਤ 2026 ਤੱਕ ਪੁਲਸ ਲਾਈਨ ਗਰਾਊਂਡ ਤਰਨਤਾਰਨ ਅਤੇ ਆਲੇ-ਦੁਆਲੇ ਲੱਗਦੇ 5 ਕਿਲੋਮੀਟਰ ਦੇ ਘੇਰੇ ਅੰਦਰ ਨੋ ਡਰੋਨ ਜੋਨ ਘੋਸ਼ਿਤ ਲਈ ਲਈ ਬੇਨਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
