ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ
Monday, Oct 13, 2025 - 11:10 AM (IST)

ਤਰਨਤਾਰਨ (ਰਮਨ)-ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ-ਦੀਵਾਲੀ ਤੋਂ ਪਹਿਲਾਂ CM ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਲਈ ਵੱਡਾ ਤੋਹਫ਼ਾ
ਜ਼ਿਲਾ ਚੋਣ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿਚ ਜਮ੍ਹਾਂ ਕਰਵਾਉਣੇ ਹੋਣਗੇ, ਜੋ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਦਾ ਸੂਬੇ ਦੇ ਅੰਦਰ ਕਿਸੇ ਵੀ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਜ਼ਰੂਰੀ ਹੈ ਅਤੇ ਉਸ ਨੂੰ ਵੋਟਰ ਸੂਚੀ ਵਿਚ ਸਬੰਧਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਅਤੇ ਪੜਤਾਲ ਦੀ ਮਿਤੀ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਅਧਿਕਾਰੀ ਦੇ ਸਾਹਮਣੇ ਸਹੁੰ ਜਾਂ ਪ੍ਰਣ ਵੀ ਲੈਣਾ ਪਵੇਗਾ। ਜ਼ਿਲਾ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ 18 ਅਕਤੂਬਰ (ਸ਼ਨੀਵਾਰ) ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੇ ਤਹਿਤ ਛੁੱਟੀ ਨਹੀਂ ਹੈ ਅਤੇ ਉਸ ਦਿਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ ਹਾਲਾਂਕਿ, 19 ਅਕਤੂਬਰ (ਐਤਵਾਰ) ਅਤੇ 20 ਅਕਤੂਬਰ (ਸੋਮਵਾਰ, ਦੀਵਾਲੀ) ਇਸ ਐਕਟ ਦੇ ਤਹਿਤ ਛੁੱਟੀਆਂ ਹਨ ਅਤੇ ਇਨ੍ਹਾਂ ਤਾਰੀਖਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ। ਰਾਹੁਲ ਨੇ ਅੱਗੇ ਕਿਹਾ ਕਿ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ 6 ਅਕਤੂਬਰ, 2025 ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8