ਉਦੀਪੁਰ ’ਚ 15 ਦਿਨਾਂ ਤੋਂ ਘਰੇਲੂ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
Thursday, Jan 29, 2026 - 01:45 PM (IST)
ਬਹਿਰਾਮਪੁਰ (ਗੋਰਾਇਆ)- ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਉਦੀਪੁਰ ਵਿਖੇ ਪਿਛਲੇ 15 ਦਿਨ ਤੋਂ ਘਰੇਲੂ ਗੈਸ ਸਿੰਲਡਰ ਨਾ ਮਿਲਣ ਕਾਰਣ ਪਿੰਡ ਦੇ ਲੋਕਾਂ ਵੱਲੋਂ ਐੱਚ. ਪੀ. ਗੈਸ ਏਜੰਸੀ ਖਿਲਾਫ ਖਾਲੀ ਸਿਲੰਡਰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਕਾਮਰੇਡ ਬਲਵਿੰਦਰ ਉਦੀਪੁਰ, ਕਾਮਰੇਡ ਦਰਸ਼ਨ ਸਿੰਘ ਤੇ ਸ਼ਾਮ ਲਾਲ ਆਦਿ ਨੇ ਦੱਸਿਆ ਕਿ ਦੀਨਾਨਗਰ ਦੀ ਐੱਚ. ਪੀ. ਏਜੰਸੀ ਵੱਲੋਂ ਪਿਛਲੇ 15 ਦਿਨਾਂ ਤੋਂ ਪਿੰਡ ਉਦੀਪੁਰ ਵਿਖੇ ਗੈਸ ਸਿਲੰਡਰਾਂ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਲੋਕਾਂ ਦੇ ਚੁੱਲ੍ਹੇ ਨਹੀਂ ਬਲ ਰਹੇ ਉਨ੍ਹਾਂ ਦੱਸਿਆ ਕਿ ਗੈਸ ਏਜੰਸੀ ਦੇ ਕਰਮਚਾਰੀਆਂ ਨੂੰ ਵਾਰ-ਵਾਰ ਫੋਨ ਕਰਨ ’ਤੇ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ ਅਤੇ ਕੁਝ ਲੋਕ ਆਪਣੀ ਦਿਹਾੜੀ ਭੰਨ ਕੇ ਸਿੰਲਡਰ ਲੈਣ ਲਈ ਆਉਂਦੇ ਹਨ, ਗੱਡੀ ਨਾ ਆਉਣ ’ਤੇ ਉਡੀਕ ਕਰ ਕੇ ਖ਼ਾਲੀ ਸਿੰਲਡਰ ਘਰਾਂ ਨੂੰ ਵਾਪਸ ਲੈ ਕੇ ਜਾਣ ਲਈ ਮਜਬੂਰ ਹੁੰਦੇ ਹਨ, ਜਿਸ ਕਾਰਨ ਅੱਕੇ ਪਿੰਡ ਦੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਗੈਸ ਏਜੰਸੀ ਵੱਲੋਂ ਜੇਕਰ ਗੈਸ ਦੀ ਹੋਮ-ਡਲਿਵਰੀ ਯਕੀਨੀ ਨਾ ਬਣਾਈ ਗਈ ਤਾਂ ਮਜਬੂਰਨ ਪਿੰਡ ਵਾਸੀਆਂ ਵੱਲੋਂ ਗੈਸ ਏਜੰਸੀ ਸਾਹਮਣੇ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਦੀ ਹੋਵੇਗੀ। ਇਸ ਦੌਰਾਨ ਜਦ ਗੈਸ ਏਜੰਸੀ ਦੇ ਕਰਮਚਾਰੀਆਂ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਵਾਰ-ਵਾਰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
ਇਹ ਵੀ ਪੜ੍ਹੋ- ਮੂਕ ਦਰਸ਼ਕ ਬਣੀ ਪੁਲਸ: ਖੂਨੀ ਚਾਈਨਾ ਡੋਰ ਦੀ ਲਪੇਟ 'ਚ ਆਈ ਮਾਸੂਮ ਬੱਚੀ, ਮੂੰਹ ’ਤੇ ਲੱਗੇ 40 ਟਾਂਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
