ਪਹਿਲਾਂ ਜਿੰਨੀ ਤਨਖਾਹ ''ਚ ਹੁਣ ਕਰਨਾ ਪਵੇਗਾ ਵਾਧੂ ਕੰਮ, ਜਾਣੋ ਪੂਰੀ ਖ਼ਬਰ
Monday, Oct 02, 2023 - 01:53 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) : ਪੰਜਾਬ ਸਰਕਾਰ ਨੇ ਇਕ ਵਿਸ਼ੇਸ਼ ਫਰਮਾਨ ਰਾਹੀਂ ਸੂਬੇ 'ਚ ਕੰਮ ਕਰਨ ਵਾਲੇ ਦਿਹਾੜੀਦਾਰ ਕਾਮਿਆਂ ਦੀ ਮਿਹਨਤ ਦਾ ਮਜ਼ਾਕ ਉਡਾਉਂਦਿਆਂ ਉਨ੍ਹਾਂ ਦੇ ਕੰਮ ਕਰਨ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਤੱਕ ਕਰ ਦਿਤਾ ਹੈ। ਪੰਜਾਬ ਦੇ ਲੇਬਰ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਕੋਈ ਵੀ ਮਜ਼ਦੂਰ ਕਾਮਾ ਚਾਹੇ ਉਹ ਕਿਸੇ ਵੀ ਕਾਰਖਾਨੇ ’ਚ ਕੰਮ ਕਰਦਾ ਹੋਵੇ, ਦਿਹਾੜੀਦਾਰ ਹੋਵੇ ਜਾਂ ਰਾਜ ਮਿਸਤਰੀ ਉਸ ਨੂੰ ਪਹਿਲਾਂ ਤੋਂ ਹੀ ਮਿਲਣ ਵਾਲੀ ਉਜਰਤ ’ਚ ਕੋਈ ਵਾਧਾ ਨਹੀ ਹੋਵੇਗਾ।
ਇਹ ਵੀ ਪੜ੍ਹੋ- 114 ਸਾਲ ਪਹਿਲਾਂ ਬਣੇ ਜਲੰਧਰ ਦੇ ਸਿਵਲ ਹਸਪਤਾਲ ਨੇ ਹਾਲੇ ਵੀ VIP ਇਤਿਹਾਸ ਨੂੰ ਸੰਜੋਇਆ, ਜਾਣੋ ਕਿਵੇਂ
ਸੂਬੇ ਵਿਚਲੇ 2 ਕਰੋੜ ਦੇ ਕਰੀਬ ਦਿਹਾੜੀਦਾਰ ਮਜ਼ਦੂਰ ਕਾਮਿਆਂ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਇਕ ਮੰਚ ’ਤੇ ਇਕੱਤਰ ਹੋਣ ਦਾ ਫੈਸਲਾ ਲਿਆ ਗਿਆ ਹੈ, ਜਿਨ੍ਹਾਂ ਦੀ ਅਗਵਾਈ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਕਰਨਗੇ, ਜਿਨ੍ਹਾਂ ਨੇ ਅੱਜ ਦੱਸਿਆ ਕਿ ਇਨ੍ਹਾਂ ਦਿਹਾੜੀਦਾਰ ਕਾਮਿਆਂ ਵੱਲੋਂ ਪੰਜਾਬ ਦੇ 117 ਵਿਧਾਨਕਾਰਾਂ ਨੂੰ ਮੰਗ ਪੱਤਰ ਦੇ ਕੇ ਜਿਥੇ ਇਸ ਦਾ ਵਿਰੋਧ ਕੀਤਾ ਜਾਵੇਗਾ, ਉੱਥੇ ਨਾਲ ਹੀ ਮੰਗ ਕੀਤੀ ਜਾਵੇਗੀ ਕਿ ਪੰਜਾਬ ਵਿਧਾਨ ਸਭਾ ਵਿਚ ਇਸ ਮੁੱਦੇ ਨੂੰ ਉਠਾਇਆ ਜਾਵੇ ਅਤੇ ਦਿਹਾੜੀਦਾਰ ਕਾਮਿਆਂ ਦਾ ਸਮਾਂ ਪਹਿਲਾਂ ਵਾਲਾ ਹੀ ਬਹਾਲ ਰੱਖਿਆ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8