ਨੌਸ਼ਹਿਰਾ ਪਨੂੰਆਂ ਵਿਖੇ ਛੱਪੜ ’ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
Sunday, Jul 31, 2022 - 01:03 PM (IST)

ਨੌਸ਼ਹਿਰਾ ਪੰਨੂਆਂ (ਬਲਦੇਵ) - ਨੌਸ਼ਹਿਰਾ ਪਨੂੰਆਂ ਵਿਖੇ ਛੱਪੜ ’ਚ ਡੁੱਬਣ ਕਾਰਨ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਸੁਖਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਦਾ ਰਹਿਣ ਵਾਲਾ ਸੀ ਅਤੇ ਨੌਸ਼ਹਿਰਾ ਪਨੂੰਆਂ ਵਿਖੇ ਵਿਆਹਿਆ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਮੌਕੇ ’ਤੇ ਪਹੁੰਚੇ ਹੋਏ ਐੱਸ. ਐੱਚ. ਓ. ਪ੍ਰਕਾਸ਼ ਸਿੰਘ ਅਤੇ ਚੌਕੀ ਇੰਚਾਰਜ ਗੱਜਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਗੋਤਾਖੋਰਾਂ ਦੀ ਮਦਦ ਨਾਲ ਛੱਪੜ ’ਚੋਂ ਬਾਹਰ ਕੱਢ ਲਿਆ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਤਰਨਤਾਰਨ ਭੇਜ ਦਿੱਤਾ ਗਿਆ ਹੈ। ਛੱਪੜ ’ਚ ਪਾਣੀ ਡੂੰਘਾ ਹੋਣ ਕਾਰਨ ਮ੍ਰਿਤਕ ਤੋਂ ਉਪਰ ਨਹੀਂ ਆਇਆ ਗਿਆ, ਜਿਸ ਕਾਰਨ ਪਾਣੀ ’ਚ ਡੁੱਬਣ ਕਾਰਨ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ।