NRHM ਮੁਲਾਜ਼ਮ ਮੰਗਾਂ ਸਬੰਧੀ ਮੁੱਖ ਮੰਤਰੀ ਚੰਨੀ ਦੇ ਘਰ ਅੱਗੇ ਭੁੱਖ ਹੜਤਾਲ ਕਰਨਗੇ ਅੱਜ

10/28/2021 12:04:42 PM

ਬਟਾਲਾ (ਬੇਰੀ) - ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 28 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਅੱਗੇ ਲੜੀਵਾਲ ਭੁੱਖ ਹੜਤਾਲ ਸ਼ੁਰੂ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆਂ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਕੀਤਾ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ’ਚ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਅਧੀਨ ਲਗਭਗ 12 ਹਜ਼ਾਰ ਮੁਲਾਜ਼ਮ, ਪਿਛਲੇ 12 ਸਾਲਾਂ ਤੋਂ ਨਾ ਮਾਤਰ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਸੂਬੇ ਦੇ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਇਨ੍ਹਾਂ ਮੁਲਾਜ਼ਮਾਂ ਦੇ ਮੋਢਿਆਂ ’ਤੇ ਹੈ ਅਤੇ ਇਹ ਮੁਲਾਜ਼ਮ ਪੂਰੀ ਮੁਸਤੈਦੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਉਕਤ ਮੁਲਾਜ਼ਮਾਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

ਉਨ੍ਹਾਂ ਨੇ ਕਿਹਾ ਕਿ ਇਸਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਮਜਬੂਰਨ ਮੁਲਾਜ਼ਮਾਂ ਨੂੰ ਸਰਕਾਰ ਵਿਰੁੱਧ ਸੰਘਰਸ਼ ਕਰਨਾ ਪੈ ਰਿਹਾ ਹੈ। ਜਦ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮੀਤ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਮਨਿੰਦਰ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦਾਇਕ ਖ਼ਬਰ : 5 ਅਤੇ 8 ਸਾਲਾਂ ਦੇ ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤਾ ਜ਼ਹਿਰ, ਫਿਰ ਆਪ ਵੀ ਕੀਤੀ ਖ਼ੁਦਕੁਸ਼ੀ


rajwinder kaur

Content Editor

Related News