ਇਟਲੀ ''ਚ ਨੌਜਵਾਨ ਦੀ ਮੌਤ ਦਾ ਮਾਮਲਾ: NRI ਮੰਤਰੀ ਧਾਲੀਵਾਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ

Friday, Nov 22, 2024 - 04:25 PM (IST)

ਇਟਲੀ ''ਚ ਨੌਜਵਾਨ ਦੀ ਮੌਤ ਦਾ ਮਾਮਲਾ: NRI ਮੰਤਰੀ ਧਾਲੀਵਾਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ

ਅੰਮ੍ਰਿਤਸਰ (ਗੁਰਪ੍ਰੀਤ)- ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇਟਲੀ ਗਏ ਅੰਮ੍ਰਿਤਸਰ ਦੇ ਪਿੰਡ ਬੋਹਲੀਆਂ ਦੇ 28 ਸਾਲਾ ਨੌਜਵਾਨ ਸੁਖਜਿੰਦਰ ਸਿੰਘ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਅੱਜ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮ੍ਰਿਤਕ ਸੁਖਜਿੰਦਰ ਸਿੰਘ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ ਉੱਥੇ ਹੀ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਮ੍ਰਿਤਕ ਸੁਖਜਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ

PunjabKesari

ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਸੁਖਜਿੰਦਰ ਸਿੰਘ ਵਿਦੇਸ਼ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ ਹੈ ਤੇ ਅੱਜ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਕੀਤੇ ਜਾਣਗੇ ਅਤੇ ਪੰਜਾਬ ਸਰਕਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਘਰ ਦੀ ਮਾਲੀ ਹਾਲਤ ਸਧਾਰਨ ਲਈ ਹੀ ਵਿਦੇਸ਼ ਜਾਂਦੇ ਹਨ ਪਰ ਜਦੋਂ ਉੱਥੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਤਾਂ ਪਰਿਵਾਰ ਲਈ ਔਖਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ

ਇਸ ਮੌਕੇ ਮ੍ਰਿਤਕ ਨੌਜਵਾਨ ਸੁਖਜਿੰਦਰ ਸਿੰਘ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਵਿਦੇਸ਼ ਵਿੱਚ ਮੌਤ ਹੋ ਗਈ ਹੈ ਤੇ ਉਸ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਲਈ ਮੰਤਰੀ ਕੁਲਦੀਪ ਧਾਲੀਵਾਲ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਕੀਤੇ ਜਾਣਗੇ। 

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News