ਔਰਤ ਦਾ ਕਤਲ ਕਰ ਕੇ ਫਰਾਰ ਹੋਇਆ NRI ਦਿੱਲੀ ਏਅਰਪੋਰਟ ਤੋਂ ਕਾਬੂ
Saturday, Jan 18, 2025 - 04:22 PM (IST)
ਗੁਰਦਾਸਪੁਰ (ਵਿਨੋਦ)-ਗੁਰਦਾਸਪੁਰ ਪੁਲਸ ਦੇ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਨਵਾਂ ਬਹਾਦਰ ’ਚ ਇਕ ਔਰਤ ਦਾ ਕਤਲ ਕਰਨ ਵਾਲੇ ਐੱਨ. ਆਰ. ਆਈ. ਵਿਅਕਤੀ ਨੂੰ ਪੁਰਾਣਾ ਸ਼ਾਲਾ ਪੁਲਸ ਨੇ 24 ਘੰਟਿਆਂ ’ਚ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ ਹੈ। ਇਸ ਸਬੰਧੀ ਥਾਣਾ ਮੁਖੀ ਕ੍ਰਿਸ਼ਮਾ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਨਵਾਂ ਬਹਾਦਰ ’ਚ ਐੱਨ. ਆਰ. ਆਈ. ਨਰਿੰਜਣ ਸਿੰਘ ਪੁੱਤਰ ਚਰਨ ਸਿੰਘ ਨੇ ਸਲਿੰਦਰ ਕੌਰ (48) ਦਾ ਚਾਕੂ ਨਾਲ ਵਾਰ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੁਲਜ਼ਮ ਨਰਿੰਜਣ ਸਿੰਘ ਫਰਾਰ ਹੋ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਪੜਤਾਲ ਕੀਤੀ ਤਾਂ ਪਤਾ ਲੱਗਾ ਮੁਲਜ਼ਮ ਮੁਕੇਰੀਆਂ ਤੋਂ ਰੇਲ ਗੱਡੀ ਰਾਹੀਂ ਦਿੱਲੀ ਪਹੁੰਚ ਗਿਆ ਹੈ, ਜਿਸ ਤੋਂ ਬਾਅਦ ਉਹ ਬਾਹਰ ਵਿਦੇਸ਼ ਜਾਣ ਦੀ ਤਿਆਰੀ ’ਚ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ
ਇਸ ਦੌਰਾਨ ਤੁਰੰਤ ਕਾਰਵਾਈ ਕਰਦਿਆਂ ਪੁਲਸ ਦੇ ਉੱਚ ਪੁਲਸ ਅਧਿਕਾਰੀਆਂ ਦੇ ਸਹਿਯੋਗ ਨਾਲ ਪਹਿਲਾ ਐੱਲ. ਓ. ਸੀ. ਜਾਰੀ ਕਰਵਾਈ ਗਈ ਤਾਂ ਕਿ ਮੁਲਜ਼ਮ ਵਿਦੇਸ਼ ਨਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜਦੋਂ ਮੁਲਜ਼ਮ ਦਿੱਲੀ ਏਅਰਪੋਰਟ ’ਤੇ ਪਹੁੰਚਿਆ ਤਾਂ ਇਮੀਗ੍ਰੇਸ਼ਨ ਵਿਭਾਗ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਿਸ ’ਤੇ ਦਿੱਲੀ ਗਈ ਪੁਲਸ ਪਾਰਟੀ ਨੇ ਇਮੀਗ੍ਰੇਸ਼ਨ ਦੇ ਸਹਿਯੋਗ ਨਾਲ ਮੁਲਜ਼ਮ ਨੂੰ ਕਾਬੂ ਕਰ ਕੇ ਗੁਰਦਾਸਪੁਰ ਲਿਆਂਦਾ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਲੋਕੋ ਆਹ ਵੇਖ ਲਓ ਹਾਲ! ਲਿਫਟ ਲੈਣ ਮਗਰੋਂ ਗੁਆਂਢੀ ਨੇ ਹੀ ਗੁਆਂਢੀ ਨਾਲ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8