ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਕਾਰਨ ਐੱਨ. ਆਰ. ਆਈਜ਼ ’ਚ ਭਾਰੀ ਰੋਸ : ਮਾਨ

04/19/2021 1:01:04 PM

ਅੰਮ੍ਰਿਤਸਰ (ਛੀਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਸਦਕਾ ਐੱਨ. ਆਰ. ਆਈਜ਼ ’ਚ ਕੈਪਟਨ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਇਹ ਵਿਚਾਰ ਪੰਜਾਬ ਦੌਰੇ ’ਤੇ ਆਏ ਇੰਡੀਅਨ ਓਵਰਸੀਜ਼ ਕਾਂਗਰਸ ਕੈਲੀਫੋਰਨੀਆ ਚੈਪਟਰ ਦੇ ਪ੍ਰਧਾਨ ਤੇ ਪੰਜਾਬ ਸਰਕਾਰ ਵਲੋਂ ਯੂ. ਐੱਸ. ਏ. ’ਚ ਅਫੇਅਰਜ਼ ਵਿਭਾਗ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਪ੍ਰਗਟਾਏ

ਉਨ੍ਹਾਂ ਕਿਹਾ ਕਿ 2016 ’ਚ ਕੈਪਟਨ ਅਮਰਿੰਦਰ ਸਿੰਘ ਆਪਣੇ ਕੁਝ ਲੀਡਰਾਂ ਨਾਲ ਅਮਰੀਕਾ ਗਏ ਸਨ, ਜਿਥੇ ਉਨ੍ਹਾਂ ਐੱਨ. ਆਰ. ਆਈਜ਼ ਤੋਂ ਸਹਿਯੋਗ ਦੀ ਮੰਗ ਕਰਦਿਆਂ ਸੱਤਾ ’ਚ ਆਉਣ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਅਤੇ ਪੰਜਾਬ ’ਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰ ਕੇ ਵੱਡੇ ਮਗਰਮੱਛਾਂ ਨੂੰ ਸਲਾਖਾਂ ਪਿੱਛੇ ਸੁੱਟਣ ਦਾ ਭਰੋਸਾ ਦਿਵਾਇਆ ਸੀ। ਇਨ੍ਹਾਂ ਵਾਅਦਿਆਂ ਤੋਂ ਬਾਅਦ ਐੱਨ. ਆਰ. ਆਈਜ਼ ਨੇ ਕਾਂਗਰਸ ਦਾ ਖੁੱਲ੍ਹ ਕੇ ਸਾਥ ਦਿੱਤਾ ਅਤੇ ਨਤੀਜੇ ਵਜੋਂ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰ ਬਣਾਉਣ ’ਚ ਸਫਲ ਹੋ ਗਏ ਪਰ ਉਨ੍ਹਾਂ ਵਲੋਂ ਉਕਤ ਵਾਅਦਿਆਂ ’ਚੋਂ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਾ ਕਰਨ ਸਦਕਾ ਇਸ ਵਾਰ ਐੱਨ. ਆਰ. ਆਈਜ਼ ਕਾਂਗਰਸ ਦੇ ਪੱਖ ’ਚ ਨਜ਼ਰ ਨਹੀਂ ਆ ਰਹੇ।\

ਮਾਨ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਭਾਵੇਂ ਐੱਸ. ਆਈ. ਟੀ. ਤੇ ਉਸ ਦੀ ਜਾਂਚ ਨੂੰ ਰੱਦ ਕਰ ਦਿੱਤਾ ਹੈ, ਫਿਰ ਵੀ ਕੈਪਟਨ ਸਰਕਾਰ ਨੂੰ 2 ਮਹੀਨਿਆਂ ਦਾ ਸਮਾਂ ਨਿਸ਼ਚਿਤ ਕਰ ਕੇ ਇਕ ਨਵੀਂ ਸਿੱਟ ਬਣਾਉਣੀ ਚਾਹੀਦੀ ਹੈ, ਜਿਹੜੀ ਹਾਈਕੋਰਟ ਜਾਂ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਦੀ ਨਿਗਰਾਨੀ ’ਚ ਸਾਰੇ ਘਟਨਾਚੱਕਰ ਦੀ ਡੂੰਘਾਈ ਨਾਲ ਜਾਂਚ ਕਰੇ ਤਾਂ ਜੋ ਚੋਣਾਂ ਤੋਂ ਪਹਿਲਾਂ-ਪਹਿਲਾਂ ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ। ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ’ਚ ਵੀ ਕਾਮਯਾਬ ਨਹੀਂ ਹੁੰਦੇ ਤਾਂ ਉਹ ਆਸ ਛੱਡ ਦੇਣ ਕਿ ਇਸ ਵਾਰ ਐੱਨ. ਆਰ. ਆਈਜ਼ ਕਾਂਗਰਸ ਦਾ ਕੋਈ ਸਹਿਯੋਗ ਕਰਨਗੇ।


Manoj

Content Editor

Related News