ਅੰਮ੍ਰਿਤਸਰ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੋਈ 2249, ਰੈਸ਼ਨੇਲਾਈਜ਼ੇਸ਼ਨ ਤਹਿਤ 9 ਨਵੇਂ ਪੋਲਿੰਗ ਸਟੇਸ਼ਨ ਬਣੇ
Saturday, Oct 24, 2026 - 02:12 PM (IST)
ਅੰਮ੍ਰਿਤਸਰ (ਨੀਰਜ)-ਵਧੀਕ ਡਿਪਟੀ ਕਮਿਸ਼ਨਰ (ਜ) ਪੱਲਵੀ ਮਿਸ਼ਰਾ ਦੀ ਪ੍ਰਧਾਨਗੀ ਹੇਠ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਪ੍ਰਕਿਰਿਆ ਤੋਂ ਬਾਅਦ ਜ਼ਿਲੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2240 ਤੋਂ ਵਧ ਕੇ 2249 ਹੋ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਨਿਰਧਾਰਤ ਕੀਤੀ ਗਈ ਹੈ। ਰੈਸ਼ਨੇਲਾਈਜ਼ੇਸ਼ਨ ਤਹਿਤ 9 ਨਵੇਂ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ 14 ਪੋਲਿੰਗ ਸਟੇਸ਼ਨਾਂ ਨੂੰ ਮਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਦੱਸਿਆ ਕਿ ਅਜਨਾਲਾ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 206 ਤੋਂ ਵਧ ਕੇ 208, ਜੰਡਿਆਲਾ ਗੁਰੂ ’ਚ 217 ਤੋਂ 218, ਅੰਮ੍ਰਿਤਸਰ ਪੱਛਮੀ ’ਚ 231 ਤੋਂ 241, ਅਟਾਰੀ ’ਚ 209 ਤੋਂ 215 ਅਤੇ ਬਾਬਾ ਬਕਾਲਾ ’ਚ 240 ਤੋਂ 241 ਹੋ ਗਈ ਹੈ। ਇਸ ਦੇ ਉਲਟ ਅੰਮ੍ਰਿਤਸਰ ਉੱਤਰੀ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 215 ਤੋਂ ਘਟ ਕੇ 204 ਰਹਿ ਗਈ ਹੈ। ਰਾਜਾਸਾਂਸੀ, ਮਜੀਠਾ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਪੂਰਬੀ ਅਤੇ ਅੰਮ੍ਰਿਤਸਰ ਦੱਖਣੀ ’ਚ ਗਿਣਤੀ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਵੋਟਰਾਂ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਹਾਲਤ ਨੂੰ ਧਿਆਨ ’ਚ ਰੱਖਦਿਆਂ ਰਾਜਾਸਾਂਸੀ ਦੇ 4, ਅੰਮ੍ਰਿਤਸਰ ਪੱਛਮੀ ਦੇ 6 ਅਤੇ ਅੰਮ੍ਰਿਤਸਰ ਕੇਂਦਰੀ ਦੇ 5 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਵੀ ਤਬਦੀਲ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਪ੍ਰਸਤਾਵਿਤ ਤਬਦੀਲੀਆਂ ਸਬੰਧੀ ਸੁਝਾਅ ਅਤੇ ਇਤਰਾਜ਼ ਮੰਗੇ ਗਏ। ਕਿਸੇ ਵੀ ਨੁਮਾਇੰਦੇ ਵੱਲੋਂ ਇਤਰਾਜ਼ ਨਾ ਜਤਾਉਂਦਿਆਂ ਪ੍ਰਸਤਾਵਿਤ ਰੈਸ਼ਨੇਲਾਈਜ਼ੇਸ਼ਨ ’ਤੇ ਸਹਿਮਤੀ ਪ੍ਰਗਟਾਈ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਚੋਣ ਅਧਿਕਾਰੀਆਂ ਨੂੰ ਸਮੁੱਚੀ ਪ੍ਰਕਿਰਿਆ ਨਿਰਧਾਰਤ ਸਮਾਂ-ਸੀਮਾ ਅੰਦਰ ਪਾਰਦਰਸ਼ੀ ਢੰਗ ਨਾਲ ਪੂਰੀ ਕਰਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਸਮੇਤ ਕਾਂਗਰਸ, ਭਾਜਪਾ, ਸੀ. ਪੀ. ਐੱਮ. ਅਤੇ ਬਸਪਾ ਦੇ ਨੁਮਾਇੰਦੇ ਹਾਜ਼ਰ ਸਨ।
ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
