ਜੇਲ੍ਹ ’ਚੋਂ 10 ਮੋਬਾਈਲ, 8 ਸਿਮ ਸਮੇਤ ਇਤਰਾਜ਼ਯੋਗ ਸਾਮਾਨ ਬਰਾਮਦ
Sunday, Oct 05, 2025 - 06:23 PM (IST)

ਤਰਨਤਾਰਨ (ਰਮਨ)- ਕੇਂਦਰੀ ਜੇਲ ਗੋਇੰਦਵਾਲ ਸਾਹਿਬ ਵਿਚ ਜੇਲ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਨੌ ਮੋਬਾਈਲ, ਸਿਮ, ਬੀੜੀਆਂ ਦੇ ਬੰਡਲ ਤੰਬਾਕੂ ਦੀਆਂ ਪੁੜੀਆਂ ਹੀਟਰ ਦੇ ਸਪ੍ਰਿੰਗ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਖ਼ਤਰਾ, ਜਾਰੀ ਹੋਏ ਹੈਲਪਲਾਈਨ ਨੰਬਰ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਲਖਬੀਰ ਸਿੰਘ ਅਤੇ ਜਸਵੰਤ ਸਿੰਘ ਵੱਲੋਂ ਜੇਲ ਅੰਦਰ ਅਚਾਨਕ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਵੱਖ-ਵੱਖ ਬੈਰਕਾਂ ਅਤੇ ਹੋਰ ਥਾਵਾਂ ਉਪਰ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਕੁੱਲ 10 ਮੋਬਾਈਲ ਫੋਨ, 8 ਸਿਮ, 46 ਪੁੜੀਆਂ ਤੰਬਾਕੂ , 33 ਬੰਡਲ ਬੀੜੀਆਂ, 13 ਦੇਸੀ ਬੀੜੀਆਂ, 6 ਸਿਗਰਟ ਦੇ ਪੈਕਟ, 2 ਹੀਟਰ ਸਪਰਿੰਗ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਜੇਲ ਵਿਚ ਬੰਦ ਸਤਨਾਮ ਸਿੰਘ ਉਰਫ ਬਿੱਟੂ ਪੁੱਤਰ ਚਰਨ ਸਿੰਘ ਵਾਸੀ ਤਰਨ ਤਾਰਨ ਅਤੇ ਸਚਿਨਪ੍ਰੀਤ ਸਿੰਘ ਉਰਫ ਸਚਿਨ ਪੁੱਤਰ ਮੰਗਲ ਸਿੰਘ ਵਾਸੀ ਪੰਡੋਰੀ ਰਣ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8