ਸੰਧੂ ਨੂੰ ਅਬਜ਼ਰਵਰ ਨਿਯੁਕਤ ਕਰਨ ''ਤੇ ਹਲਕੇ ਦੇ ਵਰਕਰ ਬਾਗੋਬਾਗ: ਰੂਪ ਪੱਧਰੀ

07/07/2018 12:42:31 PM

ਝਬਾਲ, (ਲਾਲੂਘੁੰਮਣ)— ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਤਰਨਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਜ਼ਿਲਾ ਗੁਰਦਾਸਪੁਰ ਦਾ ਅਬਜ਼ਰਵਰ ਨਿਯੁਕਤ ਕੀਤੇ ਜਾਣ 'ਤੇ ਵਰਕਰ ਬਾਗੋ ਬਾਗ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਪੱਧਰੀ ਦੇ ਸਾਬਕਾ ਸਰਪੰਚ ਰੂਪ ਸਿੰਘ ਪੱਧਰੀ ਨੇ ਕਰਦਿਆਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਪੱਧਰੀ ਨੇ ਕਿਹਾ ਕਿ ਹਰਮੀਤ ਸਿੰਘ ਸੰਧੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ  ਮਿਹਨਤ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਡਾ ਰੋਲ ਅਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿੱਥੇ ਸੂਬਾ ਜਨਰਲ ਸਕੱਤਰ ਥਾਪ ਕੇ ਵਿਧਾਨ ਸਭਾ ਹਲਕਾ ਤਰਨਤਾਰਨ ਨੂੰ ਵੱਡਾ ਮਾਣ ਦਿੱਤਾ ਗਿਆ ਹੈ ਉੱਥੇ ਹੀ ਹੁਣ ਅਬਜ਼ਰਵਰ ਨਿਯੁਕਤ ਕਰਕੇ ਹਰਮੀਤ ਸਿੰਘ ਸੰਧੂ ਸਮੇਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਮੂਹ ਅਕਾਲੀ ਵਰਕਰਾਂ ਦਾ ਸਿਰ ਮਾਣ ਨਾਲ ਉੱਚਾ ਵੀ ਕੀਤਾ ਹੈ। ਇਸ ਮੌਕੇ ਪੱਧਰੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੱਤੀ।


Related News