ਚੋਣਾਂ ''ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਦੀਨਾਨਗਰ ਵਿਖੇ ਵਿਸ਼ੇਸ਼ ਸਨਮਾਨ ਕੀਤਾ

06/13/2024 2:49:21 PM

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਦੀਨਾਨਗਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਪੱਤਰ ਦਿੰਦਿਆਂ ਏ.ਆਰ.ਓ. ਸ੍ਰੀ ਗੁਰਦੇਵ ਸਿੰਘ ਧਾਮ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਚੋਣਾਂ ਦੇ ਕੰਮ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਇਆ ਹੈ, ਜਿਸ ਸਦਕਾ ਸਮੁੱਚਾ ਚੋਣ ਅਮਲ ਸਫ਼ਲਤਾ ਪੂਰਵਕ ਮੁਕੰਮਲ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਸ਼ਲਾਘਾਯੋਗ ਸਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਪਾਏ ਯੋਗਦਾਨ ਸਦਕਾ ਇਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਭਵਿੱਖ ਵਿੱਚ ਵੀ ਅਜਿਹੇ ਯੋਗਦਾਨ ਦੀ ਆਸ ਹੈ।

ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News