ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਚੱਲੀਆਂ ਤਾਬੜਤੋੜ ਗੋਲੀਆਂ

Monday, Sep 09, 2024 - 01:24 PM (IST)

ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਚੱਲੀਆਂ ਤਾਬੜਤੋੜ ਗੋਲੀਆਂ

ਲੋਪੋਕੇ (ਸਤਨਾਮ)- ਪੁਲਸ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਰਾਜ ਸਿੰਘ ਪਿੰਡ ਚੱਕ ਮਿਸ਼ਰੀ ਖਾਂ ਨੇ ਦੱਸਿਆ ਕਿ ਪ੍ਰਿੰਸ, ਦੀਪੂ, ਲੱਭੂ, ਰਾਜਾ, ਤੇਜੀ ਪਿੰਡ ਚੱਕ ਮਿਸ਼ਰੀ ਖਾਂ, ਜੋ ਕਿ ਸਾਡੇ ਨਾਲ ਪੁਰਾਣੀ ਰੰਜਿਸ਼ ਰੱਖਦੇ ਸਨ, ਉਨ੍ਹਾਂ ਵੱਲੋਂ 20 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੂੰ ਲੈ ਕੇ , ਜਿਨ੍ਹਾਂ ਕੋਲ ਦੋ ਪਿਸਤੌਲਾਂ, ਇਕ ਰਾਈਫਲ ਤੇ ਹੋਰ ਤੇਜ਼ ਹਥਿਆਰ ਸਨ, ਨੇ ਸਾਡੇ ਘਰ ਦੇ ਸਾਹਮਣੇ ਸਾਨੂੰ ਗਾਲੀ-ਗਲੋਚ ਕਰਦਿਆਂ ਸਾਡੇ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਅਸੀਂ ਉਥੋਂ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਰਾਜ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਸਾਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਵਿਰੋਧੀ ਧਿਰ ਦੇ ਮਨਦੀਪ ਸਿੰਘ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਸੀਂ ਕਿਸੇ ਵੀ ਵਿਅਕਤੀ ’ਤੇ ਕੋਈ ਗੋਲੀ ਨਹੀਂ ਚਲਾਈ। ਉਲਟਾ ਇਨ੍ਹਾਂ ਵਿਅਕਤੀਆਂ ਵੱਲੋਂ ਮੇਰੇ ਭਰਾ ਜਸਕਰਨ ਸਿੰਘ ਤੇ ਲਵਪ੍ਰੀਤ ਸਿੰਘ, ਜੋ ਕਿ ਆਪਣੀ ਦੁਕਾਨ ਉੱਪਰ ਬੈਠੇ ਹੋਏ ਸਨ, ਉੱਪਰ ਰਾਜ ਸਿੰਘ ਵੱਲੋਂ ਕੁਝ ਵਿਅਕਤੀਆਂ ਨੂੰ ਆਪਣੇ ਨਾਲ ਲੈ ਕੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ

ਇਸ ਵਿਚ ਲਵਪ੍ਰੀਤ ਸਿੰਘ ਦੇ ਸੱਟਾਂ ਲੱਗੀਆਂ ਹਨ, ਜੋ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਸ ਸਬੰਧੀ ਪੁਲਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਰਾਜ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਕਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News