ਛੋਟੇ ਭਰਾ ਨੂੰ ਬਚਾਉਂਦਿਆਂ ਵੱਡੇ ਭਰਾ ਦੀ ਕਰੰਟ ਲੱਗਣ ਨਾਲ ਮੌਤ

Sunday, Feb 27, 2022 - 12:12 AM (IST)

ਛੋਟੇ ਭਰਾ ਨੂੰ ਬਚਾਉਂਦਿਆਂ ਵੱਡੇ ਭਰਾ ਦੀ ਕਰੰਟ ਲੱਗਣ ਨਾਲ ਮੌਤ

ਅੰਮ੍ਰਿਤਸਰ (ਗੁਰਿੰਦਰ ਸਾਗਰ)-ਹਲਕਾ ਪੂਰਬੀ ਦੀ ਵਾਰਡ ਨੰਬਰ 24 ਦੇ ਇਲਾਕੇ ਰਸੂਲਪੁਰ ਕਲੱਰ ਵਿਚ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਇਕ (24) ਸਾਲਾ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ।ਮ੍ਰਿਤਕ ਦੇ ਪਿਤਾ ਪ੍ਰਦੀਪ ਕੁਮਾਰ ਨੇ ਦੱਸਿਆ ਕਿਹਾ ਕਿ ਉਸ ਦਾ ਛੋਟਾ ਲੜਕਾ ਛੱਤ ’ਤੇ ਗਿਆ ਤਾਂ ਉਸ ਨੇ ਵੇਖਿਆ ਕਿ ਬਿਜਲੀ ਦੀਆਂ ਤਾਰਾਂ ’ਤੇ ਕੱਪੜਾ ਪਿਆ ਸੀ ਤਾਂ ਉਸ ਨੂੰ ਉਤਾਰਨ ਲੱਗਾ ਕਿ ਉਹ ਉਨ੍ਹਾਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਵੱਡੇ ਭਰਾ ਨੂੰ ਜਦੋਂ ਪਤਾ ਲੱਗਾ ਕਿ ਉਸ ਦਾ ਛੋਟਾ ਭਰਾ ਤਾਰਾਂ ਦੀ ਲਪੇਟ ਵਿਚ ਆ ਗਿਆ ਤਾਂ ਉਸ ਨੂੰ ਬਚਾਉਂਦੇ ਸਮੇਂ ਖੁਦ ਤਾਰਾਂ ਦੀ ਲਪੇਟ ਵਿਚ ਆ ਗਿਆ ਅਤੇ ਮੌਕੇ ’ਤੇ ਮੌਤ ਹੋ ਗਈ। ਛੋਟੇ ਭਰਾ ਦੀ ਬਾਂਹ ਅਤੇ ਲੱਤ ਝੁਲਸਣ ਨਾਲ ਹੋਰ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ :  ਯੂਕ੍ਰੇਨ ‘ਚ ਫਸੇ ਭਾਰਤੀਆਂ ‘ਚ ਫਗਵਾੜਾ ਦੇ ਦੋ ਵਿਦਿਆਰਥੀ ਵੀ ਸ਼ਾਮਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News