ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 17 ਨੂੰ, ਦੇਸ਼-ਵਿਦੇਸ਼ ’ਚੋਂ ਲੱਖਾਂ ਸੰਗਤਾਂ ਕਰਨਗੀਆਂ ਸ਼ਿਰਕਤ

01/12/2024 11:47:06 AM

ਅੰਮ੍ਰਿਤਸਰ (ਛੀਨਾ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਤੇ ਬਿਹਾਰ ਸਰਕਾਰ ਵਲੋਂ ਇਸ ਵਾਰ ਵੀ 17 ਜਨਵਰੀ ਨੂੰ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ’ਚ ਸੰਗਤਾਂ ਪੁੱਜਣਗੀਆਂ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਇਨ੍ਹਾਂ ਸਮਾਗਮਾਂ ਦੌਰਾਨ ਕਾਰ ਸੇਵਾ ਵਾਲੇ ਮਹਾਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆ ਵਲੋਂ ਵੀ ਗੁ. ਬਾਲ ਲੀਲਾ ਸਾਹਿਬ ਮੈਣੀ ਸੰਗਤ ਵਿਖੇ ਰਿਹਾਇਸ਼ ਅਤੇ ਲੰਗਰ ਦੇ ਵੱਡੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ’ਚ ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਚ ਪਹੁੰਚ ਰਹੀਆਂ ਸੰਗਤਾਂ ਵਾਸਤੇ ਮਹਾਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਦੇਖ ਰੇਖ ਹੇਠ ਗੁ. ਬਾਲ ਲੀਲਾ ਸਾਹਿਬ ਮੈਣੀ ਸੰਗਤ ਸਮੇਤ ਕੁਝ ਹੋਰ ਸਥਾਨਾਂ ’ਤੇ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਬਾਬਾ ਸੁਖਵਿੰਦਰ ਸਿੰਘ ਨੇ ਸਰਾਂ ਵਿਚ ਸੰਗਤਾਂ ਦੀ ਸਹੂਲਤ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸੇਵਾਦਾਰਾਂ ਨੂੰ ਲੋੜੀਂਦੇ ਆਦੇਸ਼ ਦਿੱਤੇ। ਰਾਮ ਸਿੰਘ ਭਿੰਡਰ ਨੇ ਦੱਸਿਆ ਕਿ ਪਟਨਾ ਪੁਲਸ ਦੇ ਉਚ ਅਧਿਕਾਰੀਆਂ ਨੇ ਵੀ ਗੁਰਦੁਆਰਾ ਬਾਲ ਲੀਲਾ ਵਿਖੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਇਸ ਸਮੇਂ ਬਾਬਾ ਗੁਰਵਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਗੁਰਨਾਮ ਸਿੰਘ, ਸੁਖਬੀਰ ਸਿੰਘ ਮਾਹਲ, ਬਾਬਾ ਗੁਰਵੰਤ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਚਮਕੌਰ ਸਿੰਘ ,ਬਾਬਾ ਮਿੰਟਾ ਸਿੰਘ, ਬਾਬਾ ਬਖਸ਼ੀਸ਼ ਸਿੰਘ, ਮਾਸਟਰ ਪ੍ਰਦੀਪ ਸਿੰਘ ਤੇ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan