26 ਜਨਵਰੀ ਨੂੰ ਮੁੱਖ ਰੱਖਦਿਆਂ ਸਰਹੱਦੀ ਖੇਤਰ ਬਮਿਆਲ ''ਚ ਪੁਲਸ ਤੇ BSF ਨੇ ਚਲਾਇਆ ਸਰਚ ਅਭਿਆਨ

01/23/2024 3:52:10 PM

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- 26 ਜਨਵਰੀ ਨੂੰ ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਸਰਹੱਦੀ ਇਲਾਕੇ ਬਮਿਆਲ 'ਚ ਸੁਰੱਖਿਆ ਏਜੰਸੀਆਂ ਵੱਲੋਂ ਇੱਕ ਵੱਡਾ ਸਰਚ ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ਐੱਸ.ਪੀ ਮਨੋਜ ਕੁਮਾਰ ਅਤੇ ਡੀ.ਐੱਸ.ਪੀ ਸੁਖਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਸਰਹੱਦੀ ਕਸਬੇ ਬਮਿਆਲ  ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਮੌਕੇ ਸੀਮਾ ਸੁਰੱਖਿਆ ਬਲ ਅਤੇ ਉਨ੍ਹਾਂ ਦੇ ਜਵਾਨਾਂ ਦੀਆਂ ਗੱਡੀਆਂ ਅਤੇ ਇਸ ਤੋਂ ਇਲਾਵਾ ਐੱਨ.ਐੱਸ.ਜੀ ਕਮਾਂਡੋ ਫੋਰਸ ਵੀ ਪੰਜਾਬ ਪੁਲਸ ਦੇ ਨਾਲ ਮੌਕੇ 'ਤੇ ਪਹੁੰਚੀ ।

ਇਹ ਵੀ ਪੜ੍ਹੋ : ਇਨਸਾਨੀਅਤ ਦੀ ਮਿਸਾਲ: ਅਮਰੀਕਾ ਦੇ ਜੋੜੇ ਨੇ ਜਲੰਧਰ ਤੋਂ 3 ਸਾਲਾ ਦਿਵਿਆਂਗ ਬੱਚੀ ਨੂੰ ਲਿਆ ਗੋਦ

ਇਹ ਸਰਚ ਅਭਿਆਨ ਬਮਿਆਲ ਦੀ ਉੱਝ ਨਦੀ ਨੇੜੇ ਤੋਂ ਸ਼ੁਰੂ ਕੀਤਾ ਗਿਆ, ਜਿਸ ਕਾਰਨ ਇਹ ਸਰਚ ਅਭਿਆਨ  ਸ਼ਾਮ ਤੱਕ ਜਾਰੀ ਰਹੇਗਾ। ਜਿਸ ਦੌਰਾਨ ਪੁਲਸ ਫੋਰਸ ਅਤੇ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਘਰਾਂ ਅਤੇ ਗੁੱਜਰਾ ਦੇ ਡੇਰਿਆ ਦੀ ਚੈਕਿੰਗ ਕੀਤੀ ਗਈ ਅਤੇ ਸੰਵੇਦਨਸ਼ੀਲ ਲੋਕਾਂ ਦੇ ਸ਼ਨਾਖਤੀ ਕਾਰਡ ਵੀ ਚੈੱਕ ਕੀਤੇ ਗਏ। ਇਸ ਮੌਕੇ ਐੱਸ.ਪੀ. ਮਨੋਜ ਕੁਮਾਰ ਨੇ ਦੱਸਿਆ ਕਿ ਸਰਹੱਦੀ ਇਲਾਕਾ ਬਹੁਤ ਹੀ ਸੰਵੇਦਨਸ਼ੀਲ ਹੋਣ ਕਾਰਨ ਪੰਜਾਬ ਪੁਲਸ ਵੱਲੋਂ ਅਕਸਰ ਸਰਚ ਅਭਿਆਨ ਚਲਾਇਆ ਜਾਂਦਾ ਹੈ। ਜਿਸ ਕਾਰਨ ਅੱਜ ਵੀ ਬਮਿਆਲ ਦੇ ਸਰਹੱਦੀ ਇਲਾਕੇ ਵਿੱਚ ਇੱਕ ਵੱਡਾ  ਸਰਚ ਅਭਿਆਨ  ਚਲਾਇਆ ਗਿਆ ਹੈ ।

ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਇਸ ਸਰਚ ਅਭਿਆਨ 'ਚ  200 ਦੇ ਕਰੀਬ ਵੱਖ-ਵੱਖ ਸੈਨਿਕਾਂ ਨੇ ਹਿੱਸਾ ਲਿਆ ਹੈ ਅਤੇ ਇਸ ਦੇ ਨਾਲ ਹੀ ਉੱਚ ਅਧਿਕਾਰੀ ਵੀ ਇਸ ਮੁਹਿੰਮ ਵਿੱਚ ਸ਼ਾਮਿਲ ਸਨ । ਉਨ੍ਹਾਂ ਕਿਹਾ ਕਿ ਇਹ ਸਰਚ ਆਪ੍ਰੇਸ਼ਨ ਇੱਕ ਸਾਂਝਾ ਆਪ੍ਰੇਸ਼ਨ ਸੀ । ਜਿਸ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨ  ਵੀ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਅਜਿਹੇ ਸਰਚ ਅਪਰੇਸ਼ਨ ਦਾ ਮਕਸਦ ਸਰਹੱਦੀ ਖੇਤਰ ਅੰਦਰ ਸ਼ਾਂਤੀ ਬਣਾਈ ਰੱਖਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਵੱਡੀ ਘਟਨਾ, ਘਰ ’ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan