SGPC ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਮੰਜੀ ਸਾਹਿਬ ਦੀਵਾਨ ਹਾਲ ਕਰਵਾਏ ਗੁਰਮਤਿ ਸਮਾਗਮ
Monday, Jun 24, 2024 - 04:32 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਉਪਰੰਤ ਭਾਈ ਸੁਖਦੇਵ ਸਿੰਘ ਵੱਲੋਂ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਆਈਆਂ ਸੰਗਤਾਂ ਨੂੰ ਸਰਵਣ ਕਰਵਾਇਆ।
ਇਹ ਵੀ ਪੜ੍ਹੋ- ਲੂ ਦੇ ਸੇਕੇ ਨੇ ਮਚਾਇਆ ਕਹਿਰ, ਸਿਖਰਾਂ 'ਤੇ ਪੁੱਜਾ ਪਾਰਾ, ਰਿਕਸ਼ਾ ਚਾਲਕਾਂ ਦੇ ਕੰਮਕਾਜ ਪਏ ਠੱਪ
ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਹ ਵੀ ਪੜ੍ਹੋ- ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8