ਛੱਠ ਪੂਜਾ ਮੌਕੇ ਪ੍ਰਵਾਸੀ ਧਿਰਾਂ ਵਿਚਾਲੇ ਹੋਈ ਝੜਪ, ਚੱਲੇ ਚਾਕੂ-ਛੂਰੀਆਂ
Friday, Nov 08, 2024 - 12:05 PM (IST)

ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ ਦੇ ਮਕਬੁਲਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ ਜਿਥੇ ਪ੍ਰਵਾਸੀ ਭਾਈਚਾਰੇ ਵੱਲੋਂ ਛੱਠ ਪੂਜਾ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇਕ ਨੌਜਵਾਨ ਅਤੇ ਇਕ ਮਹਿਲਾ ਦੀ ਬਹਿਸ ਹੋਣ ਕਾਰਨ ਵਿਵਾਦ ਵੱਧ ਗਿਆ ਅਤੇ ਚਾਕੂ ਛੂਰੀਆਂ ਨਾਲ ਇਕ-ਦੂਜੇ 'ਤੇ ਹਮਲਾ ਕੀਤਾ ਗਿਆ। ਜਿਥੇ ਪੀੜਤ ਪ੍ਰਵਾਸੀ ਪਰਿਵਾਰ ਵੱਲੋਂ ਪੁਲਸ ਪ੍ਰਸ਼ਾਸ਼ਨ ਨੂੰ ਸ਼ਿਕਾਇਤ ਦਰਜ ਕਰਵਾ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੀ ਗੰਦਾ ਧੰਦਾ, 2 ਕੁੜੀਆਂ ਸਮੇਤ 7 ਫੜੇ
ਇਸ ਸੰਬੰਧੀ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਜੋ ਕਿ ਸਾਡੇ ਛੱਠ ਪੂਜਾ ਮੌਕੇ ਇਕ ਨੌਜਵਾਨ ਵੱਲੋਂ ਮਹਿਲਾ 'ਤੇ ਕੁਰਸੀ ਮਾਰੀ ਗਈ ਅਤੇ ਬਾਅਦ ਵਿਚ ਆਪਣੇ ਸਾਥੀਆਂ ਨਾਲ ਮਿਲ ਕੇ ਸਾਡੇ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ ਅਤੇ ਸਾਡੀ ਧਾਰਮਿਕ ਭਾਵਨਾਵਾਂ ਨੂੰ ਆਹਤ ਕੀਤਾ ਹੈ ਜਿਸ ਸੰਬੰਧੀ ਅੱਜ ਅਸੀਂ ਪੁਲਸ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾ ਇਨਸਾਫ਼ ਦੀ ਮੰਗ ਕਰਦੇ ਹਾਂ। ਉਧਰ ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਦੋਵੇਂ ਪ੍ਰਵਾਸੀ ਪਰਿਵਾਰ ਆਪਸ ਵਿਚ ਲੜੇ ਹਨ ਅਤੇ ਦੋਵਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਜੋ ਵੀ ਬਣਦੀ ਕਾਰਵਾਈ ਹੋਵੇਗੀ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8