ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਇਤਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਗਤ ਦੀ ਆਮਦ ਸ਼ੁਰੂ

Sunday, Sep 01, 2024 - 05:05 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਇਤਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਗਤ ਦੀ ਆਮਦ ਸ਼ੁਰੂ

ਗੁਰਦਾਸਪੁਰ (ਗੁਰਪ੍ਰੀਤ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਪਾਤਸ਼ਾਹ ਦਾ ਬਟਾਲਾ ਸ਼ਹਿਰ ਨਾਲ ਬਹੁਤ ਨੇੜੇ ਦਾ ਰਿਸ਼ਤਾ ਹੈ। ਸੰਨ 1487 ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਦਾ ਬਟਾਲਾ ਵਿਖੇ ਮਾਤਾ ਸੁਲੱਖਣੀ ਜੀ ਨਾਲ ਵਿਆਹ ਹੋਇਆ ਸੀ। ਗੁਰੂ ਸਾਹਿਬ ਦੇ ਵਿਆਹ ਨਾਲ ਸਬੰਧਤ ਦੋ ਗੁਰਦੁਆਰਾ ਸਾਹਿਬਾਨ ਗੁਰਦੁਆਰਾ ਡੇਹਰਾ ਸਾਹਿਬ (ਮਾਤਾ ਸੁਲੱਖਣੀ ਜੀ ਦਾ ਪੇਕਾ ਘਰ) ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਯਾਦਗਾਰ ਵਜੋਂ ਮੌਜੂਦ ਹਨ। ਇਸ ਨੂੰ ਲੈ ਕੇ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਬਟਾਲਾ ਦੀ ਧਰਤੀ 'ਤੇ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

PunjabKesari

ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਹੀ 'ਚ ਬਾਰਾਤ ਰੂਪੀ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਬਟਾਲਾ ਦੀ ਧਰਤੀ 'ਤੇ ਪਹੁੰਚਦਾ ਹੈ ਤੇ ਅਗਲੇ ਦਿਨ ਇਹ ਨਗਰ ਕੀਰਤਨ ਬਟਾਲਾ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿੰਦਾ ਹੈ।  ਦੇਸ਼ ਵਿਦੇਸ਼ ਤੋਂ ਸੰਗਤ ਲੱਖਾਂ ਦੀ ਤਦਾਤ 'ਚ ਬਟਾਲਾ ਪਹੁੰਚਦੀ ਹੈ।

ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

PunjabKesari

ਦੱਸ ਦੇਈਏ ਇਸ ਸਾਲ ਇਹ ਵਿਆਹ ਪੁਰਬ 10 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਜਿਸਦੀ ਤਿਆਰੀਆਂ ਅਤੇ ਪ੍ਰਬੰਧਾਂ ਐੱਸ. ਜੀ. ਪੀ. ਸੀ. ਵਲੋਂ ਮੁਕੰਮਲ ਕਰ ਲਏ ਗਏ ਹਨ। ਇਸ ਦਿਹਾੜੇ ਤੋਂ ਕੁਝ ਦਿਨ ਪਹਿਲਾਂ ਹੀ ਧਾਰਮਿਕ ਸਮਾਗਮ ਸ਼ੁਰੂ ਹੋਣਗੇ ਅਤੇ ਅੰਮ੍ਰਿਤ ਸੰਚਾਰ ਵੀ ਹੋਣਗੇ । ਉਥੇ ਹੀ ਇਸ ਦਿਹਾੜੇ ਨੂੰ ਲੈ ਕੇ ਸੰਗਤ ਦੀ ਆਮਦ ਇਤਹਾਸਿਕ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ। ਗੁਰਦੁਆਰਾ ਕੰਧ ਸਾਹਿਬ ਦਾ ਨਾਂ ਕੰਧ ਸਾਹਿਬ ਇਸ ਲਈ ਹੈ ਜਦ ਗੁਰੂ ਸਾਹਿਬ ਦੀ ਬਾਰਾਤ ਬਟਾਲਾ ਉਨ੍ਹਾਂ ਦੇ ਸਹੁਰਾ ਘਰ ਦੇ ਨਜ਼ਦੀਕ ਪਹੁੰਚੀ ਤਾਂ ਉਥੇ ਮੌਜੂਦ ਜਿਸ ਥਾਂ ਤੇ ਗੁਰੂ ਸਾਹਿਬ ਦੀ ਬਾਰਾਤ ਰੁੱਕੀ ਸੀ। ਇਸ ਦੌਰਾਨ ਗੁਰੂ ਨਾਨਕ ਦੇਵ ਜੀ ਨੂੰ ਇਕ ਕੱਚੀ ਕੰਧ ਨੇੜੇ ਬਿਠਾ ਦਿੱਤਾ ਗਿਆ ਤਾਂ ਇਕ ਬਜ਼ੁਰਗ ਔਰਤ ਨੇ ਉਥੇ ਕਿਹਾ ਕਿ ਇਹ ਕੰਧ ਢੇਹ ਜਾਵੇਗੀ ਅਤੇ ਉਦੋਂ ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਇਹ ਕੰਧ ਉਨ੍ਹਾਂ ਦੇ ਵਿਆਹ ਦੀ ਯਾਦਗਾਰ ਹੋਵੇਗੀ ਅਤੇ ਯੁੱਗਾਂ ਯੁੱਗਾਂ ਤੱਕ ਰਹੇਗੀ। ਅੱਜ ਵੀ ਇਹ ਕੰਧ ਮੌਜੂਦ ਹੈ ਅਤੇ ਇਸੇ ਕੰਧ ਨੂੰ ਸਮਰਪਿਤ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਿਤ ਹੈ ਅਤੇ ਸੰਗਤ ਉਥੇ ਨਤਮਸਤਕ ਹੁੰਦੀ ਹੈ। 

ਇਹ ਵੀ ਪੜ੍ਹੋ-  ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News