ਇੱਕ ਵਾਰ ਫਿਰ ਰਾਜੇਸ਼ ਬੱਬੀ ਦਾ ਨਾਮ ਵਰਲਡ ਬੁੱਕ ਰਿਕਾਰਡ ’ਚ ਦਰਜ
Tuesday, Feb 27, 2024 - 05:33 PM (IST)

ਗੁਰਦਾਸਪੁਰ (ਵਿਨੋਦ)- ਜ਼ਿਲਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਅੱਲੜ੍ਹ ਪਿੰਡੀ ਦੇ ਜੰਮਪਲ ਰਾਜੇਸ਼ ਕੁਮਾਰ ਉਰਫ਼ ਬੱਬੀ ਨੇ ਇੱਕ ਵਾਰ ਫਿਰ ਆਪਣੇ ਇਲਾਕੇ ਦਾ ਨਾਮ ਰੋਸ਼ਨ ਕਰਦਿਆਂ ਆਪਣਾ ਨਾਮ ਵਰਲਡ ਬੁੱਕ ਰਿਕਾਰਡ ’ਚ ਦਰਜ ਕਰਵਾਇਆ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਰਾਜੇਸ਼ ਬੱਬੀ ਨੇ ਦੱਸਿਆ ਕਿ ਮੇਰੀ ਇਸ ਪ੍ਰਾਪਤੀ ਦੇ ਪਿੱਛੇ ਸਮੂਹ ਮੈਂਬਰਾਨ ਬਲੱਡ ਡੌਨਰਜ਼ ਸੁਸਾਇਟੀ ਗੁਰਦਾਸਪੁਰ, ਮੇਰੇ ਯਾਰਾਂ ਦੋਸਤਾਂ, ਅਤੇ ਮੇਰੇ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ
ਇੱਥੇ ਇਹ ਵੀ ਵਰਨਣਯੋਗ ਹੈ ਕਿ ਰਾਜੇਸ਼ ਬੱਬੀ ਪਿਛਲੇ ਇੱਕ ਦਹਾਕੇ ਤੋਂ ਖੂਨਦਾਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਅਹਿਮ ਭੂਮਿਕਾ ਨਿਭਾ ਰਹੇ ਹਨ ਜਿਸ ਦੇ ਬਦਲੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਰਾਸ਼ਟਰੀ ਅਤੇ ਅੰਤਰਾਸ਼ਟਰੀ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ
ਰਾਜੇਸ਼ ਬੱਬੀ ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਰੁਲਿਆਣਾ ਬਲਾਕ ਕਲਾਨੌਰ ’ਚ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਹਨ। ਪਿੰਡ ਅੱਲੜ੍ਹ ਪਿੰਡੀ ਦੇ ਕਿਸਾਨ ਆਗੂ ਸਤਨਾਮ ਸਿੰਘ ਹੁੰਦਲ ਅਤੇ ਸੁਖਵਿੰਦਰ ਸਿੰਘ ਹੁੰਦਲ ਨੇ ਆਖਿਆ ਕਿ ਰਾਜੇਸ਼ ਬੱਬੀ ਨੇ ਇੱਕ ਸਧਾਰਨ ਪਰਿਵਾਰ ’ਚ ਜਨਮ ਲੈ ਕੇ ਵਿਸ਼ਵ ਭਰ ਆਪਣੇ ਪਿੰਡ ਅਤੇ ਇਲਾਕੇ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਨੂੰ ਮਿਲੇ ਇਸ ਸਨਮਾਨ ਨੂੰ ਲੈ ਕੇ ਸਾਡੇ ਸਮੁੱਚੇ ਪਿੰਡ ਅੱਲੜ੍ਹ ਪਿੰਡੀ ਦੇ ਵਾਸੀਆਂ ’ਚ ਖੁਸ਼ੀ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8