ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਭਾਰਤੀ ਸੀਮਾ ਅੰਦਰ ਇਕ ਵਾਰ ਫਿਰ ਡਰੋਨ ਨੇ ਵੇਖੀ ਹਰਕਤ
Monday, Nov 20, 2023 - 01:14 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀਓਪੀ ਚੰਦੂ ਵਡਾਲਾ ਦੀ ਭਾਰਤੀ ਸੀਮਾ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਚੰਦੂ ਵਡਾਲਾ 27 ਬਟਾਲੀਅਨ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ।
ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ
ਬੀ.ਐੱਸ.ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੂੰ ਕਰੀਬ ਰਾਤ 2:30 ਵਜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਨੇ ਰਾਊਂਡ ਫ਼ਾਇਰ ਕੀਤੇ ਗਏ। ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁੱਲ 5 ਦੇ ਕਰੀਬ ਰਾਊਂਡ ਫਾਇਰ ਕਰਨ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ
ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤ ਨਿੱਤ ਦਿਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਤੇ ਕਈ ਵਾਰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਥਾਣਾ ਮੁੱਖੀ ਕਲਾਨੌਰ ਮੇਜਰ ਸਿੰਘ ਵੱਲੋਂ ਭਾਰੀ ਫ਼ੋਰਸ ਨਾਲ ਪਹੁੰਚੇ ਕੇ ਬੀਐੱਸਐੱਫ਼ ਅਤੇ ਪੁਲਸ ਵੱਲੋਂ ਇਲਾਕੇ ਅੰਦਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8