ਸਵਾ ਕਰੋੜ ਰੁਪਏ ਤੋਂ ਵੱਧ ਕੀਮਤ ਵਾਲੀ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ
Friday, Feb 03, 2023 - 01:04 PM (IST)
ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 293 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਬਾਬਤ ਪੁਲਸ ਨੇ ਮੁਲਜ਼ਮ ਖਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕਿਰਿਆ ਦੀ ਰਸਮ 'ਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਕਦੇ ਨਾ ਭੁੱਲਣ ਵਾਲਾ ਹਾਦਸਾ
ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਵਾ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਚੌਂਕੀ ਖਡੂਰ ਸਾਹਿਬ ਵਿਚ ਤਾਇਨਾਤ ਏ.ਐੱਸ.ਆਈ ਜਤਿੰਦਰ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਮਾੜੇ ਅਨਸਰਾਂ ਦੀ ਭਾਲ ਵਿਚ ਵੇਈਂਪੁਈਂ ਰੋਡ ਵਿਖੇ ਜਾ ਰਹੇ ਸਨ ਤਾਂ ਟਾਇਲ ਵਾਲੀ ਫੈਕਟਰੀ ਨਜ਼ਦੀਕ ਇਕ ਪੈਦਲ ਵਿਅਕਤੀ ਨੂੰ ਸ਼ੱਕ ਦੇ ਆਧਾਰ ਉੱਪਰ ਰੋਕਦੇ ਹੋਏ ਤਲਾਸ਼ੀ ਲਈ ਗਈ, ਜਿਸ ਪਾਸੋਂ 293 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- 1984 ਦੇ ਫ਼ੌਜੀ ਹਮਲੇ ਸਬੰਧੀ ਯਾਦਗਾਰ ਨੂੰ ਪਲਸਤਰ ਕਰਨ ਦੀਆਂ ਅਫਵਾਹਾਂ 'ਤੇ SGPC ਨੇ ਦਿੱਤਾ ਸਪੱਸ਼ਟੀਕਰਨ
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਆਪਣੀ ਪਛਾਣ ਗੁਰਨਿਸ਼ਾਨ ਸਿੰਘ ਉਰਫ਼ ਸਾਨੋ ਪੁੱਤਰ ਫੌਜਾ ਸਿੰਘ ਵਾਸੀ ਪੱਤੀ ਫ਼ਲਿਆਂ ਦੀ ਖਡੂਰ ਸਾਹਿਬ ਦੱਸੀ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।