ਸਿਲਵਰ ਪੇਪਰ, ਲਾਈਟਰ ਅਤੇ ਨੋਟ ਸਮੇਤ ਇਕ ਕਾਬੂ

Saturday, Jul 25, 2026 - 06:33 PM (IST)

ਸਿਲਵਰ ਪੇਪਰ, ਲਾਈਟਰ ਅਤੇ ਨੋਟ ਸਮੇਤ ਇਕ ਕਾਬੂ

ਗੁਰਦਾਸਪੁਰ (ਹਰਮਨ)- ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਝੰਡਾ ਮੋੜ ਨਾਨੋਵਾਲ ਜੀਂਦੜ ਕੋਲੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਨਸ਼ਾ ਵਰਤਣ ਵਾਲਾ ਸਾਮਾਨ ਬਰਾਮਦ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਪਾਰਟੀ ਭੈੜੇ ਲੋਕਾਂ ਦੀ ਭਾਲ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਵਿੱਕੀ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਮੌਕੇ ’ਤੇ ਤਲਾਸ਼ੀ ਲੈਣ ’ਤੇ ਮੁਲਜ਼ਮ ਕੋਲੋਂ ਇਕ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ।


author

Shivani Bassan

Content Editor

Related News