ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਪੁਲਸ ਨੇ ਇਕ ਵਿਅਕਤੀ ਕੀਤਾ ਕਾਬੂ

Tuesday, Feb 14, 2023 - 12:20 PM (IST)

ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਪੁਲਸ ਨੇ ਇਕ ਵਿਅਕਤੀ ਕੀਤਾ ਕਾਬੂ

ਤਰਨਤਾਰਨ (ਰਮਨ)- ਥਾਣਾ ਸਦਰ ਪੱਟੀ ਅਤੇ ਥਾਣਾ ਵਲਟੋਹਾ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਦਕਿ ਇਕ ਵਿਅਕਤੀ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। 

ਇਹ ਵੀ ਪੜ੍ਹੋ- ਫਾਰਚੂਨਰ ਸਾਹਮਣੇ ਮੌਤ ਬਣ ਕੇ ਆਈ ਗਾਂ, ਬੇਕਾਬੂ ਹੋਈ ਕਾਰ ਦੇ ਉੱਡੇ ਪਰਖ਼ੱਚੇ, ਵਿਅਕਤੀ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਮੁਖਬਰ ਖ਼ਾਸ ਦੀ ਇਤਲਾਹ ’ਤੇ ਛਾਪੇਮਾਰੀ ਕਰਕੇ ਬਚਿੱਤਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਸੰਗਵਾਂ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। ਜਦਕਿ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਮੁਖਬਰ ਵਲੋਂ ਦਿੱਤੀ ਇਤਲਾਹ ’ਤੇ ਛਾਪੇਮਾਰੀ ਕਰਕੇ ਸਰਵਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਵਲਟੋਹਾ ਦੇ ਘਰ ਵਿਚੋਂ 550 ਕਿਲੋ ਲਾਹਣ ਬਰਾਮਦ ਕੀਤੀ ਪਰ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ। ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪਠਾਨਕੋਟ ਬੱਸ ਸਟੈਂਡ 'ਤੇ ਬਣਿਆ ਦਹਿਸ਼ਤ ਦਾ ਮਾਹੌਲ, ਬੱਸ 'ਚ ਡਰਾਈਵਰ ਦੀ ਲਾਸ਼ ਵੇਖ ਡਰ ਗਏ ਲੋਕ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News