ਹੈਰੋਇਨ ਸਮੇਤ ਇਕ ਗ੍ਰਿਫਤਾਰ, ਨਸ਼ੇ ਵਾਲੀਆਂ ਗੋਲੀਆਂ ਵੀ ਬਰਾਮਦ

04/23/2019 3:06:25 AM

ਅੰਮ੍ਰਿਤਸਰ, (ਸੰਜੀਵ)- ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਸ਼ੱਕੀ ਹਾਲਾਤ ’ਚ ਆ ਰਹੇ ਅਵਤਾਰ ਸਿੰਘ ਨਿਵਾਸੀ ਮੰਦਰ ਵਾਲਾ ਬਾਜ਼ਾਰ ਨੂੰ ਜਾਂਚ ਲਈ ਰੋਕਿਆ। ਤਾਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 2 ਗ੍ਰਾਮ ਹੈਰੋਇਨ ਤੇ 85 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਥਾਣਾ ਸਦਰ ਦੀ ਪੁਲਸ ਨੇ ਛਾਪਾਮਾਰੀ ਦੌਰਾਨ ਨਾਜਾਇਜ਼ ਸ਼ਰਾਬ ਦਾ ਧੰਦਾ ਕਰ ਰਹੇ ਹਰਦੀਪ ਸਿੰਘ ਨਿਵਾਸੀ ਤੁੰਗਬਾਲਾ ਮਜੀਠਾ ਰੋਡ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ ’ਚੋਂ 8 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੋਸ਼ੀ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Bharat Thapa

This news is Content Editor Bharat Thapa