ਵਿਧਵਾ ਪਾਸੋਂ 5 ਲੱਖ ਫਿਰੌਤੀ ਮੰਗਣ ਵਾਲਾ ਇਕ ਕਾਬੂ, ਇਕ ਫਰਾਰ

Sunday, Mar 09, 2025 - 06:16 PM (IST)

ਵਿਧਵਾ ਪਾਸੋਂ 5 ਲੱਖ ਫਿਰੌਤੀ ਮੰਗਣ ਵਾਲਾ ਇਕ ਕਾਬੂ, ਇਕ ਫਰਾਰ

ਤਰਨਤਾਰਨ (ਰਮਨ)- 5 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਪੁਲਸ ਵੱਲੋਂ ਨਾਮਜ਼ਦ ਕਰਦੇ ਹੋਏ ਇਕ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਿਸ ਸਬੰਧੀ ਪੁਲਸ ਨੇ ਥਾਣਾ ਸਰਹਾਲੀ ਵਿਖੇ ਪਰਚਾ ਦਰਜ ਕਰ ਮੁਲਜ਼ਮ ਦਾ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਦਿਲਜੀਤ ਕੌਰ ਪਤਨੀ ਵਿਧਵਾ ਜਸਪਾਲ ਸਿੰਘ ਵਾਸੀ ਪਿੰਡ ਢੋਟੀਆਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮੋਬਾਈਲ ਫੋਨ 'ਤੇ ਬੀਤੀ 5 ਫਰਵਰੀ ਨੂੰ ਸ਼ਾਮ ਕਰੀਬ 6 ਵਜੇ ਕੈਨੇਡਾ ਦੇ ਨੰਬਰ ਰਾਹੀਂ ਵੱਟਸਅਪ ਕਾਲ ਆਈ ਸੀ, ਜਿਸ ਦੌਰਾਨ ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਕੈਨੇਡਾ ਤੋਂ ਬੋਲ ਰਿਹਾ ਹੈ, ਮੈਨੂੰ ਪੰਜ ਲੱਖ ਰੁਪਏ ਚਾਹੀਦੇ ਹਨ। ਜਦੋਂ ਦਿਲਜੀਤ ਕੌਰ ਨੇ ਕਿਹਾ ਕਿ ਉਸ ਕੋਲ ਪੰਜ ਲੱਖ ਰੁਪਏ ਨਹੀਂ ਹਨ ਤਾਂ ਸਬੰਧਤ ਵਿਅਕਤੀ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਤੇਰੇ ਮੁੰਡੇ ਅਤੇ ਕੁੜੀ ਨੂੰ ਮਰਵਾ ਦੇਵਾਂਗੇ। ਜਿਸ ਤੋਂ ਬਾਅਦ ਲਗਾਤਾਰ ਦੋ ਦਿਨ ਸਬੰਧਤ ਵਿਅਕਤੀ ਵੱਲੋਂ ਫੋਨ ਕਾਲਾਂ ਕੀਤੀਆਂ ਗਈਆਂ, ਜਿਸ ਸਬੰਧੀ ਦਲਜੀਤ ਕੌਰ ਨੇ ਇਸ ਦੀ ਵੀਡੀਓ ਰਿਕਾਰਡਿੰਗ ਕਰ ਲਈ, ਜਿਸ ਤੋਂ ਬਾਅਦ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਕਰਦੇ ਹੋਏ ਸਬੰਧਤ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਪੁੱਤ ਬਣਾ ਕੇ ਠੱਗੇ ਲੱਖਾਂ ਰੁਪਏ, ਫਿਰ ਪੁੱਤ ਨੇ ਹੀ ਚੁੱਕ ਲਿਆ ਖੌਫ਼ਨਾਕ ਕਦਮ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਏ.ਐੱਸ.ਆਈ ਗੱਜਣ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਜਾਂਚ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇਸਦਾ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਢੋਟੀਆਂ ਜੋ ਦਲਜੀਤ ਕੌਰ ਦੀ ਬਹਿਕ ਨੇੜੇ ਹੀ ਰਹਿੰਦੇ ਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-14 ਦਿਨਾਂ ਤੋਂ ਤੇਲੰਗਾਨਾ ਦੀ ਸੁਰੰਗ 'ਚ ਫਸੇ ਪੰਜਾਬੀ ਨੌਜਵਾਨ ਦਾ ਨਹੀਂ ਲੱਗ ਸਕਿਆ ਕੋਈ ਪਤਾ, ਮਾਪੇ ਰੋ-ਰੋ ਬੇਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News