ਗੁਰੂਘਰ ਮੱਥਾ ਟੇਕਣ ਗਏ ਵਿਅਕਤੀ ਦਾ ਮੋਟਰਸਾਈਕਲ ਹੋ ਗਿਆ ਚੋਰੀ, ਪੁਲਸ ਨੇ 1 ਨੂੰ ਕੀਤਾ ਕਾਬੂ

Sunday, Aug 18, 2024 - 08:00 PM (IST)

ਦੌਰਾਗਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੀ ਦਿਨੀਂ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਮੋਟਰਸਾਈਕਲ ਚੋਰੀ ਕਰਦੇ ਨੌਜਵਾਨਾਂ ਦੀ ਸੀ.ਸੀ.ਟੀ.ਵੀ. ਕੈਮਰੇ ਵਿੱਚ ਵੀਡੀਓ ਕੈਦ ਹੋ ਗਈ ਸੀ ਜੋ ਸੋਸ਼ਲ ਮੀਡੀਆ ਦੇ ਕਾਫੀ ਵਾਇਰਲ ਹੋਣ ਉਪਰੰਤ ਪੁਲਸ ਵੱਲੋਂ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਕੇ ਇੱਕ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਵੈਸ਼ਨੋ ਦਾਸ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਤਨਾਮ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਖੁੱਥੀ ਨੇ ਦੱਸਿਆ ਕਿ ਮੈਂ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਸੀ ਆਪਣਾ ਮੋਟਰ ਸਾਇਕਲ  ਹੀਰੋ ਹੌਂਡਾ ਸਪਲੈਂਡਰ ਪਲੱਸ ਹੱਥ ਧੋਣ ਵਾਲੀਆ ਟੂਟੀਆਂ ਕੋਲ ਖੜ੍ਹਾ ਕਰ ਕੇ ਮੱਥਾ ਟੇਕਣ ਲਈ ਅੰਦਰ ਚਲਾ ਗਿਆ ਸੀ। ਇਸ ਤੋਂ ਬਾਅਦ ਜਦੋਂ ਮੈਂ ਮੱਥਾ ਟੇਕ ਕੇ ਬਾਹਰ ਆ ਕੇ ਦੇਖਿਆ ਤਾਂ ਮੇਰੇ ਮੋਟਰਸਾਇਕਲ ਨੂੰ ਕੋਈ ਚੋਰੀ ਕਰ ਕੇ ਲੈ ਗਿਆ ਸੀ।

ਇਹ ਵੀ ਪੜ੍ਹੋ- ਕੋਲਕਾਤਾ 'ਚ ਹੋਏ ਜਬਰ-ਜਨਾਹ ਤੇ ਕਤਲ ਦੇ ਮਾਮਲੇ 'ਚ ਡਾਕਟਰਾਂ ਨੇ ਸੜਕਾਂ ਕੀਤੀਆਂ ਜਾਮ, OPDs ਵੀ ਰਹੇ ਬੰਦ

 

ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰਨ 'ਤੇ ਪਤਾ ਲੱਗਾ ਕਿ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਰਾਜਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਚਿੱਟੀ, ਰਵਿੰਦਰ ਸਿੰਘ ਪੁੱਤਰ ਕਮਲਜੀਤ ਵਾਸੀ ਠਾਕੁਰਪੁਰ ਹਨ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਮੁੱਦਾਈ ਦੇ ਬਿਆਨਾਂ ਦੇ ਆਧਾਰ 'ਤੇ ਰਾਜਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਚਿੱਟੀ ਅਤੇ ਰਵਿੰਦਰ ਸਿੰਘ ਪੁੱਤਰ ਕਮਲਜੀਤ ਵਾਸੀ ਠਾਕੁਰਪੁਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News