ਤਰਨਤਾਰਨ ''ਚ ਹੈਰੋਇਨ ਸਣੇ ਇਕ ਕਾਬੂ
Tuesday, Dec 10, 2024 - 06:29 PM (IST)
ਤਰਨਤਾਰਨ (ਰਮਨ)-ਪੁਲਸ ਨੇ 100 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਰਿਮਾਂਡ ਦੌਰਾਨ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭਿਮੰਨਿਊ ਰਾਣਾ ਵੱਲੋਂ ਦਿੱਤੇ ਗਏ ਸਖਤ ਹੁਕਮਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸਨੇ ਆਪਣੇ ਹੱਥ ਵਿਚ ਫੜ੍ਹੇ ਮੋਮੀ ਲਿਫਾਫੇ ਨੂੰ ਪੁਲਸ ਪਾਰਟੀ ਵੇਖਦੇ ਹੀ ਸੁੱਟ ਦਿੱਤਾ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਮੁਲਜ਼ਮ ਦੀ ਪਹਿਚਾਣ ਸੂਰਤਾ ਸਿੰਘ ਉਰਫ ਸੂਰਤੀ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਡਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8