118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
Thursday, Aug 06, 2026 - 05:49 PM (IST)
ਬਟਾਲਾ (ਬੇਰੀ, ਸਾਹਿਲ)-ਥਾਣਾ ਸੇਖਵਾਂ ਦੀ ਪੁਲਸ ਨੇ 118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਸਰਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਲੋਹ ਚੱਪ ਤੋਂ ਵਿਕਾਸਪ੍ਰੀਤ ਸਿੰਘ ਵਾਸੀ ਵਡਾਲਾ ਗ੍ਰੰਥੀਆਂ ਨੂੰ 118 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸਦੇ ਅਤੇ ਇਕ ਹੋਰ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
