30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Friday, Oct 10, 2025 - 05:05 PM (IST)

ਫਤਿਹਗੜ੍ਹ ਚੂੜੀਆਂ (ਸਾਰੰਗਲ)- ਪੁਲਸ ਚੌਕੀ ਗੱਗੋਮਾਹਲ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਪਲਾਸਟਿਕ ਦਾ ਕੇਨ ਚੁੱਕੀ ਆਉਂਦੇ ਦੇਖ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਵਿਅਕਤੀ ਪੁਲਸ ਨੂੰ ਦੇਖ ਕੇ ਘਬਰਾਅ ਗਿਆ ਤੇ ਪਿੱਛੇ ਮੁੜਨ ਲੱਗਾ, ਜਿਸ ਨੂੰ ਸਾਥੀ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਲਿਆ ਅਤੇ ਉਸ ਦੇ ਕੇਨ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਕਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਬੇਦੀ ਛੰਨਾ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਰਮਦਾਸ ਵਿਖੇ ਕੇਸ ਦਰਜ ਕਰਨ ਉਪੰਰਤ ਉਸ ਨੂੰ ਜੇਲ ਭੇਜ ਦਿੱਤਾ ਹੈ।