50 ਕਿਲੋ ਲਾਹਣ, ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਗ੍ਰਿਫ਼ਤਾਰ

Tuesday, Jul 09, 2024 - 05:49 PM (IST)

50 ਕਿਲੋ ਲਾਹਣ, ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇਕ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)-ਥਾਣਾ ਤਿੱਬੜ ਪੁਲਸ ਨੇ ਪਿੰਡ ਪਾਹੜਾ ’ਚ ਰੇਡ ਮਾਰ ਕੇ ਇਕ ਵਿਅਕਤੀ ਨੂੰ ਇਕ ਚਾਲੂ ਭੱਠੀ, 50 ਕਿਲੋ ਲਾਹਣ, 2250 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਏ. ਐੱਸ. ਆਈ. ਮਹਿੰਦਰ ਪਾਲ ਨੇ ਦੱਸਿਆ ਕਿ ਉਸ ਨੇ ਪਿੰਡ ਪਾਹੜਾ ’ਚ ਗੁਪਤ ਸੂਚਨਾ ’ਤੇ ਜਸਬੀਰ ਸਿੰਘ ਉਰਫ ਬੀਰਾ ਪੁੱਤਰ ਬਾਵਾ ਸਿੰਘ ਵਾਸੀ ਪਾਹੜਾ ਦੇ ਘਰ ਰੇਡ ਕਰ ਕੇ ਮੁਲਜ਼ਮ ਨੂੰ ਇਕ ਚਾਲੂ ਭੱਠੀ ਦਾ ਸਾਮਾਨ, 2250 ਐੱਮ. ਐੱਲ. ਨਾਜਾਇਜ਼ ਸ਼ਰਾਬ ਅਤੇ 50 ਕਿਲੋ ਲਾਹਣ ਸਮੇਤ ਗ੍ਰਿਫਤਾਰ ਕੀਤਾ।


author

Shivani Bassan

Content Editor

Related News