ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
Friday, Jan 06, 2023 - 02:25 PM (IST)

ਤਰਨਤਾਰਨ (ਰਮਨ,ਜ.ਬ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਿਰਮਲ ਸਿੰਘ ਇੰਚਾਰਜ ਚੌਂਕੀ ਘਰਿਆਲਾ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਪੁਲ ਸੂਆ ਚੂਸਲੇਵੜ੍ਹ ਤੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ’ਤੇ 210 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਜ਼ਬਰਦਸਤ ਹੰਗਾਮਾ, ਕੜਾਕੇ ਦੀ ਠੰਡ 'ਚ 150 ਯਾਤਰੀ ਹੋਏ ਖੱਜਲ-ਖੁਆਰ
ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਚੂਸਲੇਵੜ੍ਹ ਵਜੋਂ ਹੋਈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 6 ਧਾਰਾ 22/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।