‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਧਾ ਕਿਲੋ ਅਫੀਮ ਸਣੇ ਇਕ ਕਾਬੂ
Tuesday, Jul 15, 2025 - 06:31 PM (IST)

ਤਰਨਤਾਰਨ (ਰਾਜੂ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲਾ ਤਰਨਤਾਰਨ ਦੇ ਪੁਲਸ ਮੁਖੀ ਦੀਪਕ ਪਾਰੀਕ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 507 ਗ੍ਰਾਮ ਅਫੀਮ ਬਰਾਮਦ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ’ਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 16,17,18 ਤੇ 19 ਜੁਲਾਈ ਨੂੰ ਲੈ ਕੇ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਜਾਰੀ ਕੀਤਾ ALERT
ਇਸ ਸਬੰਧੀ ਐੱਸ. ਪੀ. ਇਨਵੈਸਟੀਗੇਸ਼ਨ ਅਜੇਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੇ ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਕਿਰਪਾਲ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ’ਤੇ ਉਸਦੇ ਕੋਲੋਂ 507 ਗ੍ਰਾਮ ਅਫ਼ੀਮ ਬਰਾਮਦ ਹੋਈ, ਜਦੋਂਕਿ ਪੁੱਛ-ਗਿਛ ਦੌਰਾਨ ਉਕਤ ਮੁਲਜ਼ਮ ਦੀ ਪਛਾਣ ਆਤਮਬੀਰ ਸਿੰਘ ਉਰਫ਼ ਪ੍ਰਿੰਸ ਪੁੱਤਰ ਨਿਰਵੈਲ ਸਿੰਘ ਵਾਸੀ ਅਲਾਦੀਨਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਵੀ ਮਿਲੀ ਧਮਕੀ
ਐੱਸ. ਪੀ. ਅਜੇਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ’ਚ ਮੁਕੱਦਮਾ ਨੰਬਰ 167 ਧਾਰਾ 18(ਬੀ)/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਤਰਨਤਾਰਨ ਪੁਲਸ ਵੱਲੋਂ ਨਸ਼ਾ ਵੇਚਣ ਵਾਲਿਆਂ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ।ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ-ਆਪਣੇ ਪਿੰਡ ਨੀਯਤ ਮਿਤੀ ਨੂੰ ਹੋਣ ਵਾਲੀ ਯਾਤਰਾ ’ਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਖ਼ਿਲਾਫ਼ ਅਸੀਂ ਜ਼ਮੀਨੀ ਪੱਧਰ ’ਤੇ ਇੱਕ ਜੁੱਟ ਨਾ ਹੋਏ ਤਾਂ ਇਸ ਦਾ ਨੁਕਸਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਾਡਾ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਸਾਥ ਦੇਈਏ।
ਇਹ ਵੀ ਪੜ੍ਹੋ- ਅੰਮ੍ਰਿਤਸਰੀਏ ਹੋ ਜਾਣ ਸਾਵਧਾਨ, 2 ਵਾਰ ਅਪੀਲ ਤੇ ਤੀਸਰੀ ਵਾਰ ਚਲਾਨ, ਪੜ੍ਹੋ ਕੀ ਹੈ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8