ਹੈਰੋਇਨ, ਡਰੋਨ ਤੇ ਵਿਦੇਸ਼ੀ ਪਿਸਤੋਲ ਸਮੇਤ ਇਕ ਗ੍ਰਿਫਤਾਰ

Sunday, May 10, 2026 - 05:41 PM (IST)

ਹੈਰੋਇਨ, ਡਰੋਨ ਤੇ ਵਿਦੇਸ਼ੀ ਪਿਸਤੋਲ ਸਮੇਤ ਇਕ ਗ੍ਰਿਫਤਾਰ

ਤਰਨਤਾਰਨ (ਰਮਨ) : ਥਾਣਾ ਖਾਲੜਾ ਦੀ ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਚੀਨ ਦਾ ਬਣਿਆ ਇਕ ਪਿਸਤੌਲ, ਡਰੋਨ, ਮੋਬਾਈਲ ਅਤੇ 270 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਵੱਲੋਂ ਤਿੰਨ ਵੱਖਰੇ ਮਾਮਲੇ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਜਾਣਕਾਰੀ ਦਿੰਦੇ ਹੋਏ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਪਿੰਡ ਡਲ ਦੇ ਲਿੰਕ ਰੋਡ ’ਤੇ ਮੌਜੂਦ ਸਨ, ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 270 ਗ੍ਰਾਮ ਹੈਰੋਇਨ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਚੰਨਾ ਸਿੰਘ ਵਾਸੀ ਮਾੜੀ ਉਦੋਕੇ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਡੀ.ਐਸ.ਪੀ. ਅਤੁਲ ਸੋਨੀ ਨੇ ਅੱਗੇ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਡਲ ਦੇ ਖੇਤਾਂ ਵਿਚੋਂ ਇਕ ਡਿੱਗਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਵਾਂ ਤਾਰਾ ਸਿੰਘ ਵਿਖੇ ਚਲਾਏ ਗਏ ਆਪ੍ਰੇਸ਼ਨ ਦੌਰਾਨ ਚੀਨ ਦਾ ਬਣਿਆ ਇਕ 30 ਬੋਰ ਪਿਸਤੌਲ (ਬਿਨਾਂ ਮੈਗਜ਼ੀਨ) ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਰਾਮਦਗੀਆਂ ਸਬੰਧੀ ਥਾਣਾ ਖਾਲੜਾ ਵਿਖੇ ਕੁੱਲ ਤਿੰਨ ਮਾਮਲੇ ਦਰਜ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News