ਹੈਰੋਇਨ ਅਤੇ 1000 ਰੁਪਏ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ
Saturday, Aug 03, 2024 - 12:33 PM (IST)

ਗੁਰਦਾਸਪੁਰ (ਵਿਨੋਦ)-ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ 1000 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਨਰੇਸ ਕੁਮਾਰ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਹਰਦੋਛੰਨੀਆਂ ਬਾਈਪਾਸ ਚੌਂਕ ਗੁਰਦਾਸਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ- ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਵਿਦੇਸ਼ ਤੋਂ ਲਿਆਂਦੀਆਂ 18 ਲੱਖ ਦੀਆਂ ਸਿਗਰਟਾਂ ਸਮੇਤ ਤਿੰਨ ਗ੍ਰਿਫ਼ਤਾਰ
ਇਸ ਦੌਰਾਨ ਦੋਸ਼ੀ ਭੁਪਿੰਦਰ ਸਿੰਘ ਉਰਫ ਸਾਬੀ ਪੁੱਤਰ ਬਲਵਿੰਦਰ ਸਿੰਘ ਵਾਸੀ ਤੁੰਗ ਨੂੰ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਬਿਨਾਂ ਨੰਬਰ ਮਾਰਕਾ ਸਪਲੈਂਡਰ ਸਮੇਤ ਕਾਬੂ ਕਰਕੇ ਜਦ ਮੋਟਰਸਾਈਕਲ ਦੀ ਚੈਕਿੰਗ ਕੀਤੀ ਗਈ ਤਾਂ ਉਸ ਦੇ ਟੂਲ ਬੋਕਸ ਵਿਚੋਂ ਇਕ ਮੋਮੀ ਲਿਫਾਫੇ ਵਿਚੋਂ 10 ਗ੍ਰਾਮ ਹੈਰੋਇਨ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਹੋਈ। ਜਿਸ ’ਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8