ਨਾਜਾਇਜ਼ 30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ

Sunday, Aug 25, 2024 - 06:31 PM (IST)

ਨਾਜਾਇਜ਼ 30 ਬੋਰ ਦੇ ਪਿਸਤੌਲ ਸਮੇਤ ਇਕ ਕਾਬੂ

ਸੁਰਸਿੰਘ (ਗੁਰਪ੍ਰੀਤ ਢਿੱਲੋਂ)-ਐੱਸ.ਐੱਸ.ਪੀ. ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅਤੇ ਡੀ.ਐੱਸ.ਪੀ. ਭਿੱਖੀਵਿੰਡ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਪੁਲਸ ਚੌਕੀ ਸੁਰਸਿੰਘ ਦੇ ਇੰਚਾਰਜ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਦਾਣਾ ਮੰਡੀ ਬੈਂਕਾ ਵਿਖੇ ਨਾਕਾ ਲਗਾਇਆ ਹੋਇਆ ਸੀ ਅਤੇ ਵਹੀਕਲਾਂ ਦੀ ਜਾਂਚ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋ- ਪਤੰਗ ਉਡਾਉਂਦੇ ਫੜੇ ਜਾਣ 'ਤੇ 5 ਸਾਲ ਦੀ ਕੈਦ ਤੇ ਲੱਗੇਗਾ 20 ਲੱਖ ਦਾ ਜੁਰਮਾਨਾ

ਇਸ ਦੌਰਾਨੇ ਚੈਕਿੰਗ ਇਕ ਸਵਿਫਟ ਕਾਰ ਨੰਬਰ ਪੀ.ਬੀ 10 ਐੱਫ.ਐੱਨ 6644 ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਮੌਜੂਦ ਨੌਜਵਾਨ ਤੋਂ ਇਕ 30 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਪੰਜ ਜਿੰਦਾ ਰੌਂਦ ਬਰਾਮਦ ਹੋਏ, ਜਿਸ ਦੀ ਪਹਿਚਾਣ ਜਗਜੀਤ ਸਿੰਘ ਉਰਫ ਜੱਗੀ ਪੁੱਤਰ ਹਰਜੀਤ ਸਿੰਘ ਵਾਸੀ ਬੈਂਕਾ ਰੋਡ ਭਿੱਖੀਵਿੰਡ ਵਜੋਂ ਹੋਈ, ਜਿਸ ’ਤੇ ਪਰਚਾ ਦਰਜ ਕਰਦਿਆਂ ਉਸ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਤੋਂ ਹੋਰ ਵੀ ਪੁੱਛਗਿਛ ਕੀਤੀ ਜਾਵੇਗੀ।  ਇਸ ਮੌਕੇ ਉਨ੍ਹਾਂ ਨਾਲ ਏ.ਐੱਸ. ਆਈ. ਇੰਦਰਜੀਤ ਸਿੰਘ, ਏ.ਐੱਸ.ਆਈ. ਗੁਰਮੀਤ ਸਿੰਘ, ਸਤਨਾਮ ਸਿੰਘ, ਸਤਿੰਦਰਪਾਲ ਸਿੰਘ, ਹੀਰਾ ਸਿੰਘ ਅਤੇ ਹੋਰ ਵੀ ਪੁਲਸ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News