1500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ, ਦੂਜਾ ਫ਼ਰਾਰ

Sunday, Jun 30, 2024 - 06:05 PM (IST)

1500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ, ਦੂਜਾ ਫ਼ਰਾਰ

ਗੁਰਦਾਸਪੁਰ (ਹਰਮਨ, ਵਿਨੋਦ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ 1500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ ਦੂਜਾ ਫ਼ਰਾਰ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਏ. ਐੱਸ. ਆਈ. ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਭਾਈ ਲਾਲੋਚੋਕ ਮੌਜੂਦ ਸੀ।

ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

 ਇਸ ਦੌਰਾਨ ਗੁਪਤ ਸੂਚਨਾ ’ਤੇ ਸੁਖਜੀਤ ਸਿੰਘ ਦੇ ਘਰ ਰੇਡ ਕੀਤੀ ਤਾਂ ਉਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਿਆ। ਜਦਕਿ ਦਲਜੀਤ ਸਿੰਘ ਨੂੰ ਸਮੇਤ ਭੱਠੀ ਦੇ ਸਾਮਾਨ ਸਮੇਤ 1500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਇਸ ਤਹਿਤ ਪੁਲਸ ਨੇ ਦਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News