ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ, ਇਕ ਫਰਾਰ
Wednesday, Dec 25, 2024 - 02:27 PM (IST)
ਬਟਾਲਾ (ਸਾਹਿਲ)- ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਅਤੇ ਇਕ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਪੁਰੀਆਂ ਵਿਖੇ ਮੌਜੂਦ ਸੀ ਕਿ ਗੁਪਤਚਰ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਹਰਮਨਜੀਤ ਸਿੰਘ ਵਾਸੀ ਪਿੰਡ ਨੱਠਵਾਲ ਦੇ ਘਰ ਛਾਪਾ ਮਾਰਿਆ ਤਾਂ ਉਕਤ ਵਿਅਕਤੀ ਪੁਲਸ ਨੂੰ ਵੇਖ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। ਜਦਕਿ ਇਸ ਦੇ ਘਰੋਂ ਪੁਲਸ ਮੁਲਾਜ਼ਮਾਂ ਨੂੰ 40 ਕਿਲੋ ਲਾਹਨ ਬਰਾਮਦ ਹੋਈ, ਜਿਸ ’ਤੇ ਇਸ ਫਰਾਰ ਹੋਏ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਡੱਲੇਵਾਲ ਦੀ PM ਮੋਦੀ ਨੂੰ ਚਿੱਠੀ, MSP ਕਾਨੂੰਨ ਬਣਾਓਗੇ ਜਾਂ ਮੇਰੀ ਸ਼ਹਾਦਤ ਦਾ ਕਰੋਗੇ ਇੰਤਜ਼ਾਰ
ਇਸੇ ਤਰ੍ਹਾਂ ਥਾਣਾ ਘਣੀਏ-ਕੇ-ਬਾਂਗਰ ਦੇ ਏ. ਐੱਸ. ਆਈ. ਪਰਗਟ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅਲੀਵਾਲ ਤੋਂ ਪਿੰਡ ਤਲਵੰਡੀ ਭਾਰਥ ਨੂੰ ਜਾ ਰਹੇ ਸੀ ਕਿ ਪੁਰਾਣੇ ਘਰਾਟੇ ਨੇੜੇ ਪਹੁੰਚੇ ਤਾਂ ਇਸੇ ਦੌਰਾਨ ਇਕ ਵਿਅਕਤੀ ਨਹਿਰ ਦੇ ਕਿਨਾਰੇ-ਕਿਨਾਰੇ ਪੈਦਲ ਮੋਢੇ ’ਤੇ ਬੋਰਾ ਚੁੱਕ ਕੇ ਆਉਂਦੇ ਵਿਖਾਈ ਦਿੱਤਾ, ਜਿਸ ਨੂੰ ਸਾਥੀ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਇਸ ਦੇ ਬੋਰੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਫੜੇ ਗਏ ਵਿਅਕਤੀ ਜਿਸ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਅਠਵਾਲ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰਕੇ ਥਾਣਾ ਘਣੀਏ ਕੇ ਬਾਂਗਰ ਵਿਖੇ ਲਿਆਂਦਾ ਗਿਆ, ਜਿੱਥੇ ਇਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e