ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

Monday, Nov 24, 2025 - 05:08 PM (IST)

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨਤਾਰਨ(ਰਾਜੂ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਿਲਬਾਗ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਰਵਾਲਾ ਘਰ ਵਿਚ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਛਾਪੇਮਾਰੀ ਕਰਕੇ ਦਿਲਬਾਗ ਸਿੰਘ ਨੂੰ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸ ਦੇ ਖ਼ਿਲਾਫ਼ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਵੇਰੇ-ਸਵੇਰੇ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ਐਨਕਾਊਂਟਰ 'ਚ ਬਦਮਾਸ਼ ਢੇਰ


author

Shivani Bassan

Content Editor

Related News