4 ਕਿਲੋ ਤੋਂ ਵੱਧ ਦੀ ਅਫੀਮ ਸਮੇਤ ਇਕ ਕਾਬੂ

Friday, Sep 27, 2024 - 06:34 PM (IST)

ਤਰਨਤਾਰਨ(ਰਮਨ)-ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ 4 ਕਿਲੋ 300 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਿਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਮੁਲਜ਼ਮ ਖਿਲਾਫ਼ ਪਰਚਾ ਦਰਜ ਕਰ ਰਿਮਾਂਡ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਕਾਰਵਾਈ ਕਰਦੇ ਹੋਏ ਰੇਸ਼ਮ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਸੁੱਗਾ ਨੂੰ 4 ਕਿਲੋ 300 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗ੍ਰਿਫਤਾਰੀ ਮੌਕੇ ਉੱਪ ਕਪਤਾਨ ਪੁਲਸ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਅਤੁਲ ਸੋਨੀ ਵੀ ਮੌਜੂਦ ਸਨ। 

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 18-19 ਅਕਤੂਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿਛ ਸ਼ੁਰੂ ਕੀਤੀ ਗਈ ਹੈ ਕਿ ਇਹ ਇਸ ਧੰਦੇ ਵਿਚ ਕਿੰਨੇ ਸਮੇਂ ਤੋਂ ਲੱਗਾ ਹੋਇਆ ਹੈ ਅਤੇ ਇਸ ਦੇ ਤਾਰ ਕਿੱਥੇ ਜੁੜੇ ਹੋਏ ਹਨ। ਇਸ ਮੌਕੇ ਸੀ.ਆਈ.ਏ ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ, ਸਬ ਇੰਸਪੈਕਟਰ ਸੁਖਦੇਵ ਸਿੰਘ, ਟੈਕਨੀਕਲ ਸੈਲ ਦੇ ਇੰਚਾਰਜ ਰਣਬੀਰ ਸਿੰਘ ਤੋਂ ਇਲਾਵਾ ਹੋਰ ਪੁਲਸ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ-ਲਾਇਸੈਂਸੀ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News