ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
Saturday, Mar 08, 2025 - 05:57 PM (IST)

ਤਰਨਤਾਰਨ (ਰਮਨ)- 176 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਮੁਲਜਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਦੇ ਉਸ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਸਤਪਾਲ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਚਲਦਿਆਂ ਅਰਜਨ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ 176 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।