ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇੱਕ ਕਾਬੂ
Tuesday, Apr 15, 2025 - 05:39 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਪੁਲਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਨਾਕੇ ਦੌਰਾਨ ਇੱਕ ਵਿਅਕਤੀ ਕੋਲੋਂ 50 ਨਸ਼ੀਲੀਆਂ ਗੋਲੀਆਂ ਅਤੇ 5 ਦੀ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਇਸ ਸੰਬੰਧੀ ਪੁਲਸ ਦੇ ਜਾਂਚ ਅਧਿਕਾਰੀ ਸਲਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਪੁਲਸ ਪਾਰਟੀ ਇਲਾਕੇ ਅੰਦਰ ਗਸ਼ਤ ਕਰ ਰਹੇ ਸੀ ਜਦ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਤਾਂ ਪਿੰਡ ਬਹਾਦਰ ਮੋੜ ਤੋਂ ਸਵਿਫਟ ਕਾਰ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਕਾਰ ਦੀ ਤਲਾਸ਼ੀ ਕੀਤੀ। ਇਸ ਦੌਰਾਨ ਕਾਰ ਦੇ ਗੇਅਰ ਅੱਗੇ ਬਣੇ ਬਕਸੇ 'ਚੋਂ ਇੱਕ ਮੋਮੀ ਲਿਾਫਾਫਾ ਬਰਾਮਦ ਹੋਇਆ, ਜਿਸਨੂੰ ਖੋਲ ਕੇ ਚੈਕ ਕੀਤਾ ਤਾਂ 50 ਨਸ਼ੀਲੀਆਂ ਗੋਲੀਆਂ ਅਤੇ 5000/-ਰੁਪਏ ਡਰੱਗ ਮਨੀ ਬਰਾਮਦ ਹੋਈ।
ਪੁਲਸ ਨੇ ਜਾਂਚ ਪੜਤਾਲ ਕਰਨ ਉਪਰੰਤ ਮੁਲਜ਼ਮ ਰੀਕੀ ਕੁਮਾਰ ਪੁੱਤਰ ਥੂੜਾ ਰਾਮ ਵਾਸੀ ਡੀਡਾ ਸਾਸੀਆ ਥਾਣਾ ਦੀਨਾਨਗਰ ਨੂੰ ਮੌਕੇ 'ਤੇ ਗ੍ਰਿਫਤਾਰ ਕਰਕੇ ਉਸ ਵਿਰੁੱਧ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।