ਚੋਰੀ ਦੇ ਮੋਟਰ ਸਾਈਕਲ ਸਣੇ ਇਕ ਕਾਬੂ

Saturday, Oct 18, 2025 - 05:46 PM (IST)

ਚੋਰੀ ਦੇ ਮੋਟਰ ਸਾਈਕਲ ਸਣੇ ਇਕ ਕਾਬੂ

ਤਰਨਤਾਰਨ (ਰਾਜੂ)- ਥਾਣਾ ਕੱਚਾ ਪੱਕਾ ਪੁਲਸ ਨੇ ਚੋਰੀ ਦੇ ਮੋਟਰ ਸਾਈਕਲ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰੀ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।

ਇਹ ਵੀ ਪੜ੍ਹੋ- ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ

ਜਿਸ ਨੂੰ ਮੋਟਰ ਸਾਈਕਲ ਦੇ ਕਾਗਜ਼ ਵਿਖਾਉਣ ਲਈ ਕਿਹਾ ਪਰ ਉਕਤ ਵਿਅਕਤੀ ਮੋਟਰ ਸਾਈਕਲ ਦੇ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ ਅਤੇ ਮੋਟਰ ਸਾਈਕਲ ਚੋਰੀਸ਼ੁਦਾ ਪਾਇਆ ਗਿਆ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਭੂ ਪੁੱਤਰ ਲਖਬੀਰ ਸਿੰਘ ਵਾਸੀ ਮਰਗਿੰਦਪੁਰਾ ਵਜੋਂ ਹੋਈ ਹੈ। ਮੁਲਜ਼ਮ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News