340 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ
Sunday, Jul 12, 2020 - 01:46 AM (IST)

ਤਰਨਤਾਰਨ, (ਬਲਵਿੰਦਰ ਕੌਰ)- ਥਾਣਾ ਖਾਲਡ਼ਾ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਣੇ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 340 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਸੋਨੂੰ ਪੁੱਤਰ ਚਰਨਜੀਤ ਸਿੰਘ ਵਾਸੀ ਧੁੰਨ ਵਜੋਂ ਹੋਈ। ਜਿਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।