25 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Sunday, Nov 08, 2020 - 10:36 PM (IST)
ਤਰਨਤਾਰਨ,(ਰਾਜੂ,ਬਲਵਿੰਦਰ ਕੌਰ)- ਸੀ.ਆਈ.ਏ. ਸਟਾਫ ਪੱਟੀ ਨੇ 25 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਏ.ਐੱਸ.ਆਈ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਕੈਰੋਂ ਨੂੰ ਜਾ ਰਹੇ ਸੀ ਜਦ ਪੁਲ ਸੂਆ ਕੈਰੋਂ ਕੋਲ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ’ਤੇ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਝਬਾਲ ਵਜੋਂ ਹੋਈ। ਜਿਸ ਦੇ ਖਿਲਾਫ ਥਾਣਾ ਸਿਟੀ ਪੱਟੀ ’ਚ ਮੁਕੱਦਮਾ ਨੰਬਰ 258 ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।