ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ, ਬੱਚੀ ਸਮੇਤ 3 ਜ਼ਖ਼ਮੀ
Friday, Sep 19, 2025 - 06:03 PM (IST)

ਬਟਾਲਾ (ਸਾਹਿਲ)- ਅੱਜ ਸਵੇਰੇ ਕਸਬਾ ਘੁਮਾਣ ਤੋਂ ਮਹਿਤਾ ਰੋਡ ’ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਬੱਚੀ ਸਮੇਤ 3 ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੋਣੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਪਤਨੀ ਪਰਮਜੀਤ ਕੌਰ ਅਤੇ 6 ਸਾਲ ਦੀ ਬੇਟੀ ਮਨਰਾਜ ਕੌਰ ਨਾਲ ਸਕੂਲ ਛੱਡਣ ਲਈ ਜਾ ਰਿਹਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਜਦੋਂ ਇਹ ਕਸਬਾ ਘੁਮਾਣ ਤੋਂ ਮਹਿਤਾ ਰੋਡ ’ਤੇ ਸਥਿਤ ਸਾਹਿਬ ਪੈਲੇਸ ਕੋਲ ਪਹੁੰਚੇ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਮੰਡਿਆਲਾ ਚਲਾ ਰਿਹਾ ਸੀ, ਨਾਲ ਅਚਾਨਕ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਸਤਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬਾਕੀ ਉਕਤ ਤਿੰਨੋਂ ਜਣੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੇ ਭਰਾ ਪ੍ਰੇਮ ਸਿੰਘ ਦੇ ਬਿਆਨ ’ਤੇ 194 ਬੀ.ਐੱਨ.ਐੱਸ.ਐੱਸ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8