ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ
Monday, Mar 30, 2026 - 01:04 PM (IST)
ਤਰਨਤਾਰਨ (ਰਮਨ)- ਸਥਾਨਕ ਝਬਾਲ ਰੋਡ ਨਜ਼ਦੀਕ ਰਣਜੀਤ ਫਾਰਮ ਹਾਊਸ ਨੇੜੇ ਦੇਰ ਸ਼ਾਮ ਇਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਭਿਆਨਕ ਟੱਕਰ ਦੇ ਚੱਲਦਿਆਂ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਦੁੱਖ ਦਾ ਹੀ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਉਸ ਦਾ ਦੂਸਰਾ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਦਕਿ ਕਾਰ ਚਾਲਕ ਆਪਣੀ ਗੱਡੀ ਮੌਕੇ ’ਤੇ ਛੱਡ ਫਰਾਰ ਹੋ ਗਏ।
ਇਹ ਵੀ ਪੜ੍ਹੋ-ਪੰਜਾਬ: ਮੌਸਮ ਦੇ ਬਦਲਾਅ ਨੂੰ ਵੇਖਦਿਆਂ ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
ਮਿਲੀ ਜਾਣਕਾਰੀ ਦੇ ਅਨੁਸਾਰ ਮੇਜਰ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਲਾਲੂ ਘੁੰਮਣ ਜੋ ਹਲਵਾਈ ਦਾ ਕੰਮ ਕਰਦਾ ਹੈ ਅਤੇ ਤਰਨਤਾਰਨ ਦੇ ਮੁਹੱਲਾ ਜਸਵੰਤ ਸਿੰਘ ਵਿਖੇ ਇਕ ਪ੍ਰੋਗਰਾਮ ਨੂੰ ਭੁਗਤਾ ਕੇ ਜਦੋਂ ਆਪਣੇ ਸਾਥੀ ਸਮੇਤ ਪਿੰਡ ਵਾਪਸ ਪਰਤ ਰਿਹਾ ਸੀ ਤਾਂ ਅੱਡਾ ਕੱਦਗਿਲ ਤੋਂ ਅੱਗੇ ਪੈਟਰੋਲ ਪੰਪ ਦੇ ਸਾਹਮਣੇ ਨਜ਼ਦੀਕ ਰਣਜੀਤ ਫਾਰਮ ਵਿਖੇ ਝਬਾਲ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨਾਲ ਆਹਮੋ-ਸਾਹਮਣੇ ਟਕਰਾ ਗਏ। ਟੱਕਰ ਇਨੀ ਜ਼ਆਦਾ ਭਿਆਨਕ ਸੀ ਕਿ ਮੋਟਰਸਾਈਕਲ ਅਤੇ ਕਾਰ ਦੇ ਪਰਖੱਚੇ ਉੱਡ ਗਏ। ਤੇਜ਼ ਰਫਤਾਰ ਕਾਰ ਖੇਤਾਂ ਵਿਚ ਜਾ ਪੁੱਜੀ, ਜਿਸ ਉਪਰ ਮਹਾਰਾਸ਼ਟਰ ਦਾ ਨੰਬਰ ਲੱਗਾ ਹੋਇਆ ਸੀ। ਇਸ ਹਾਦਸੇ ਵਿਚ ਮੇਜਰ ਸਿੰਘ ਅਤੇ ਉਸਦੇ ਸਾਥੀ ਨੂੰ ਜਦੋਂ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮੇਜਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦ ਕਿ ਉਸ ਦੇ ਸਾਥੀ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਚਿਤਾਵਨੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਟਾਊਨ ਦੇ ਇੰਚਾਰਜ ਏ.ਐੱਸ.ਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਇਸ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਦਕਿ ਇਸ ਦਾ ਸਾਥੀ ਜ਼ਖਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
