ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ

Friday, May 01, 2026 - 05:00 PM (IST)

ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ

ਬਟਾਲਾ (ਸਾਹਿਲ, ਯੋਗੀ)- ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਵਾਂ ਦੇ ਏ.ਐੱਸ.ਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੇਖਵਾਂ ਆਪਣੇ ਮੋਟਰਸਾਈਕਲ ’ਤੇ ਤੇਲ ਪੁਆਉਣ ਉਪਰੰਤ ਮੇਨ ਰੋਡ ’ਤੇ ਚੜ ਰਿਹਾ ਸੀ ਕਿ ਕਾਹਨੂੰਵਾਨ ਸਾਈਡ ਵਲੋਂ ਆ ਰਹੀ ਤੇਜ਼ ਰਫਤਾਰ ਆਲਟੋ ਕਾਰ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਇਸ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਕਾਰ ਚਾਲਕ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News