ਕਾਰ ਦੀ ਲਪੇਟ ’ਚ ਆਉਣ ਨਾਲ ਇਕ ਦੀ ਮੌਤ ਤੇ ਦੋ ਗੰਭੀਰ ਜ਼ਖਮੀ
Thursday, Jun 20, 2024 - 05:52 PM (IST)
ਬਟਾਲਾ(ਸਾਹਿਲ)- ਨਜ਼ਦੀਕੀ ਪਿੰਡ ਰਾਮਦਿਵਾਲੀ ਨੇੜੇ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ ਦੀ ਮੌਤ ਅਤੇ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਨੀ ਤੇ ਵਰਿੰਦਰ ਪੁੱਤਰਾਨ ਦਿਲਬਾਗ ਸਿੰਘ ਵਾਸੀਆਨ ਪਿੰਡ ਜੈਤੋਸਰਜਾ ਨੇ ਦੱਸਿਆ ਕਿ ਅਸੀਂ ਮਿਹਨਤ ਮਜ਼ਦੂਰੀ ਕਰਦੇ ਹਾਂ ਅਤੇ ਅੱਜ ਅਸੀਂ ਬਟਾਲਾ ਆਪਣੇ ਇਕ ਹੋਰ ਮਜ਼ਦੂਰ ਸਾਥੀ ਗੋਗਾ ਵਾਸੀ ਕਾਦੀਆਂ ਚੂੰਗੀ ਬਟਾਲਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਹੇ ਸੀ। ਜਦੋਂ ਅਸੀਂ ਦੇਰ ਸ਼ਾਮ ਕੰਮ ਖਤਮ ਹੋਣ ਦੇ ਬਾਅਦ ਆਪਣੇ ਸਾਥੀ ਗੋਗਾ ਨੂੰ ਬਟਾਲਾ ਛੱਡਣ ਲਈ ਆ ਰਹੇ ਸੀ ਕਿ ਇਕ ਤੇਜ਼ ਰਫਾਤਰ ਕਾਰ ਨੇ ਸਾਡੇ ਮੋਟਰਸਾਈਕਲ ਨੂੰ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਗੋਗਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਅਸੀਂ ਦੋਵੇਂ ਭਰਾ ਗੰਭੀਰ ਜ਼ਖਮੀ ਹੋ ਗਏ। ਇਹ ਵੀ ਪਤਾ ਲੱਗਾ ਹੈ ਕਿ ਉਕਤ ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪਰਿਵਾਰਕ ਮੈਂਬਰਾਨ ਵਲੋਂ ਦਾਖ਼ਲ ਕਰਵਾਇਆ ਗਿਆ। ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੱਤੇਵਾਲ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਕਮਿਸ਼ਨਰੇਟ ’ਚ ਵੱਡਾ ਫੇਰਬਦਲ, 112 SI, ASI ਅਤੇ ਹੈੱਡ ਕਾਂਸਟੇਬਲਾਂ ਦੇ ਹੋਏ ਤਬਾਦਲੇ
ਓਧਰ, ਜਦੋਂ ਥਾਣਾ ਮੱਤੇਵਾਲ ਦੇ ਐੱਸ.ਐੱਚ.ਓ ਮਨਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਹੋਏ ਸੜਕ ਹਾਦਸੇ ਦੇ ਸਬੰਧ ਵਿਚ ਸੂਚਨਾ ਮਿਲਣ ਉਪਰੰਤ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਹੈ ਅਤੇ ਮ੍ਰਿਤਕ ਗੋਗਾ ਦੀ ਲਾਸ਼ ਨੂੰ ਕਬਜ਼ੇ ਲੈਣ ਉਪਰੰਤ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਐੱਸ.ਐੱਚ.ਓ ਨੇ ਅੱਗੇ ਦੱਸਿਆ ਕਿ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਇਸ ਕਾਰ ਚਾਲਕ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8